For the best experience, open
https://m.punjabitribuneonline.com
on your mobile browser.
Advertisement

ਡੀਜੀਪੀ ਵੱਲੋਂ ਨਾਕਿਆਂ ਤੇ ਥਾਣਿਆਂ ਦੀ ਜਾਂਚ

07:04 AM Oct 20, 2024 IST
ਡੀਜੀਪੀ ਵੱਲੋਂ ਨਾਕਿਆਂ ਤੇ ਥਾਣਿਆਂ ਦੀ ਜਾਂਚ
ਐੱਸਐੱਸਪੀ ਦੀਪਕ ਪਾਰਿਕ ਤੇ ਹੋਰਨਾਂ ਅਧਿਕਾਰੀਆਂ ਨਾਲ ਗੱਲ ਕਰਦੇ ਹੋਏ ਡੀਜੀਪੀ ਗੌਰਵ ਯਾਦਵ। -ਫੋਟੋ: ਸੋਢੀ
Advertisement

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 19 ਅਕਤੂਬਰ
ਪੰਜਾਬ ਵਿੱਚ ਸਟਰੀਟ ਕ੍ਰਾਈਮ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਡੀਜੀਪੀ ਗੌਰਵ ਯਾਦਵ ਨੇ ‘ਨਾਈਟ ਡੌਮੀਨੇਸ਼ਨ’ ਤਹਿਤ ਲੰਘੀ ਦੇਰ ਰਾਤ ਮੁਹਾਲੀ ਖੇਤਰ ਦਾ ਅਚਨਚੇਤ ਦੌਰਾ ਕਰ ਕੇ ਵੱਖ-ਵੱਖ ਪੁਲੀਸ ਨਾਕਿਆਂ ਅਤੇ ਥਾਣਿਆਂ ਦਾ ਨਿਰੀਖਣ ਕੀਤਾ। ਡੀਜੀਪੀ ਨੇ ਨਾਕਿਆਂ ’ਤੇ ਖ਼ੁਦ ਚੈਕਿੰਗ ਕੀਤੀ ਤੇ ਪੁਲੀਸ ਕਰਮਚਾਰੀਆਂ ਨਾਲ ਗੱਲ ਕਰਦਿਆਂ ਉਨ੍ਹਾਂ ਨੂੰ ਸ਼ਾਬਾਸ਼ ਦਿੱਤੀ। ਇਸ ਮੌਕੇ ਡੀਆਈਜੀ ਸ੍ਰੀਮਤੀ ਨੀਲਾਂਬਰੀ ਜਗਦਲੇ, ਐੱਸਐੱਸਪੀ ਦੀਪਕ ਪਾਰਿਕ, ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸੇ ਤਰ੍ਹਾਂ ਡੀਜੀਪੀ ਨੇ ਫ਼ਤਹਿਗੜ੍ਹ ਸਾਹਿਬ, ਖੰਨਾ ਅਤੇ ਲੁਧਿਆਣਾ ਦਾ ਵੀ ਅਚਨਚੇਤ ਦੌਰਾ ਕੀਤਾ।
ਡੀਜੀਪੀ ਗੌਰਵ ਯਾਦਵ ਨੇ ਪੁਲੀਸ ਅਤੇ ਲੋਕਾਂ ਦਰਮਿਆਨ ਤਜਰਬਿਆਂ ਬਾਰੇ ਸਿੱਧੀ ਫੀਡਬੈਕ ਲੈਣ ਲਈ ਨਾਗਰਿਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖ਼ੁਸ਼ੀ ਹੋ ਰਹੀ ਹੈ ਕਿ ਪੁਲੀਸ ਦੀ ਮੌਜੂਦਗੀ ਨਾਲ ਲੋਕ ਖ਼ੁਦ ਨੂੰ ਸੁਰੱਖਿਅਤ ਮਹਿਸੂਸ ਕਰ ਰਹੇ ਹਨ। ਪੁਲੀਸ ਦਾ ਟੀਚਾ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਤੇ ਪੂਰੀ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਰਾਹੀਂ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ ਹੈ।
ਸਟਰੀਟ ਕ੍ਰਾਈਮ ਨੂੰ ਰੋਕਣ ਅਤੇ ਸੂਬੇ ’ਚੋਂ ਨਸ਼ਿਆਂ ਦਾ ਸਫ਼ਾਇਆ ਕਰਨ ਨੂੰ ਪੰਜਾਬ ਪੁਲੀਸ ਦੀ ਪ੍ਰਮੁੱਖ ਤਰਜੀਹ ਦੱਸਦਿਆਂ ਡੀਜੀਪੀ ਨੇ ਕਿਹਾ ਕਿ ਹਾਲ ਹੀ ਵਿੱਚ ਪੁਲੀਸ ਕਮਿਸ਼ਨਰਾਂ ਤੇ ਐੱਸਐੱਸਪੀਜ਼ ਨੂੰ ਅਜਿਹੇ ਅਪਰਾਧਾਂ ਨਾਲ ਪੇਸ਼ੇਵਰਾਨਾ ਢੰਗ ਨਾਲ ਨਜਿੱਠਣ ਤੇ ਤੁਰੰਤ ਕੇਸ ਦਰਜ ਕਰਨਾ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ ਹੈ।

Advertisement

Advertisement
Advertisement
Author Image

Advertisement