For the best experience, open
https://m.punjabitribuneonline.com
on your mobile browser.
Advertisement

ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ਦਾ ਜਾਇਜ਼ਾ

08:03 AM Sep 20, 2024 IST
ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ਦਾ ਜਾਇਜ਼ਾ
ਹਸਪਤਾਲ ਦੇ ਅਮਲੇ ਤੋਂ ਜਾਣਕਾਰੀ ਲੈਂਦੇ ਹੋਏ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 19 ਸਤੰਬਰ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅੱਜ ਸਵੇਰੇ ਅਚਾਨਕ ਸਥਾਨਕ ਸਿਵਲ ਹਸਪਤਾਲ ਵਿੱਚ ਨਿਰੀਖਣ ਕਰਨ ਲਈ ਪਹੁੰਚੇ। ਉਨ੍ਹਾਂ ਨੇ ਮੈਡੀਕਲ ਸੇਵਾਵਾਂ, ਚੱਲ ਰਹੇ ਨਿਰਮਾਣ ਕਾਰਜਾਂ ਅਤੇ ਜ਼ਰੂਰੀ ਅਤੇ ਗੈਰ-ਜ਼ਰੂਰੀ ਦਵਾਈਆਂ ਦੀ ਉਪਲਬਧਤਾ ਦੀ ਜਾਂਚ ਕੀਤੀ। ਇਸ ਦੌਰੇ ਵਿੱਚ ਓ.ਪੀ.ਡੀ ਸੇਵਾਵਾਂ, ਮਦਰ ਐਂਡ ਚਾਈਲਡ ਸੈਂਟਰ, ਦਵਾਈਆਂ ਦੀ ਦੁਕਾਨ, ਸਫਾਈ ਅਤੇ ਸੁਧਾਰ ਲਈ ਸੁਝਾਅ ਇਕੱਠੇ ਕਰਨ ਹਿਤ ਡਾਕਟਰਾਂ, ਸਟਾਫ਼ ਅਤੇ ਮਰੀਜ਼ਾਂ ਨਾਲ ਵੀ ਗੱਲਬਾਤ ਕੀਤੀ।
ਡਾਕਟਰਾਂ ਅਤੇ ਹੋਰਾਂ ਨਾਲ ਮੀਟਿੰਗ ਦੌਰਾਨ ਡੀਸੀ ਜਤਿੰਦਰ ਜੋਰਵਾਲ ਨੇ ਸੂਬਾ ਸਰਕਾਰ ਵੱਲੋਂ ਮਰੀਜ਼ਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚਾ, ਮਿਆਰੀ ਸਿਹਤ ਸੇਵਾਵਾਂ ਅਤੇ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਾਉਣ ਦੇ ਸਮਰਪਣ ’ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਥਾਨਕ ਸਿਵਲ ਹਸਪਤਾਲ ਵਿੱਚ ਜੱਚਾ ਤੇ ਬੱਚਾ ਕੇਂਦਰ ਦੇ ਵਿਸਥਾਰ ਅਤੇ ਹੋਰ ਵਿਕਾਸ ਕਾਰਜਾਂ ਲਈ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ। ਉਨ੍ਹਾਂ ਨੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਕੰਮ ਦੀ ਸਮਾਂ-ਸੀਮਾ ’ਤੇ ਵਿਸਥਾਰਤ ਰਿਪੋਰਟ ਦੇਣ ਤਾਂ ਜੋ ਪ੍ਰਾਜੈਕਟ ’ਤੇ ਨੇੜਿਓਂ ਨਿਗਰਾਨੀ ਰੱਖੀ ਜਾ ਸਕੇ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਸਾਰੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤੇ ਜਾਣੇ ਚਾਹੀਦੇ ਹਨ। ਡਿਪਟੀ ਕਮਿਸ਼ਨਰ ਨੇ ਵਾਰਡਾਂ ਵਿੱਚ ਮਰੀਜ਼ਾਂ ਤੋਂ ਮੁਫਤ ਦਵਾਈਆਂ ਦੀ ਉਪਲੱਬਧਤਾ ਅਤੇ ਸਟਾਫ ਦੇ ਵਿਵਹਾਰ ਬਾਰੇ ਵੀ ਫੀਡਬੈਕ ਲਈ। ਜਾਂਚ ਦੌਰਾਨ ਉਹਨਾਂ ਨੂੰ ਪਤਾ ਲੱਗਾ ਕਿ ਇੱਕ ਡਾਕਟਰ ਨੇ ਇੱਕ ਦਵਾਈ ਲਿਖਵਾਈ ਸੀ ਜੋ ਫਾਰਮੇਸੀ ਵਿੱਚ ਉਪਲਬਧ ਨਹੀਂ ਸੀ। ਉਨ੍ਹਾਂ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਜਾਂਚ ਕਰ ਕੇ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਇਹ ਯਕੀਨੀ ਬਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਕਿ ਮਰੀਜ਼ਾਂ ਨੂੰ ਸੇਵਾਵਾਂ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਤੋਂ ਬਾਅਦ ਡੀਸੀ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਨੂੰ ਉਡੀਕ ਖੇਤਰਾਂ ਵਿੱਚ ਬੈਠਣ ਦੇ ਢੁਕਵੇਂ ਪ੍ਰਬੰਧਾਂ ਲਈ ਇੱਕ ਵਿਆਪਕ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ।

Advertisement

Advertisement
Advertisement
Author Image

sukhwinder singh

View all posts

Advertisement