ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਿਹਤ ਵਿਭਾਗ ਦੇ ਡਾਇਰੈਕਟਰ ਵੱਲੋਂ ਸਿਵਲ ਹਸਪਤਾਲ ਦਾ ਨਿਰੀਖਣ

08:32 AM May 10, 2024 IST
ਰਤੀਆ ਦੇ ਸਿਵਲ ਹਸਪਤਾਲ ’ਚ ਮਰੀਜ਼ ਨਾਲ ਗੱਲਬਾਤ ਕਰਦੇ ਹੋਏ ਡਾਇਰੈਕਟਰ ਡਾ. ਕੁਲਦੀਪ ਗੌਰੀ।

ਪੱਤਰ ਪ੍ਰੇਰਕ
ਰਤੀਆ, 9 ਮਈ
ਸਿਹਤ ਵਿਭਾਗ ਹਰਿਆਣਾ ਦੇ ਡਾਇਰੈਕਟਰ ਡਾ. ਕੁਲਦੀਪ ਗੌਰੀ ਨੇ ਸਿਵਲ ਹਸਪਤਾਲ ਰਤੀਆ ਦਾ ਅਚਾਨਕ ਨਿਰੀਖਣ ਕੀਤਾ। ਇਸ ਦੌਰਾਨ ਜਿੱਥੇ ਉਨ੍ਹਾਂ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਨੂੰ ਲੈ ਕੇ ਬਾਰੀਕੀ ਨਾਲ ਜਾਣਿਆ, ਉਥੇ ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਹੋਰ ਕਰਮਚਾਰੀਆਂ ਦੀ ਹਾਜ਼ਰੀ ਰਜਿਸਟਰ ਨੂੰ ਵੀ ਚੈੱਕ ਕੀਤਾ। ਇਸ ਮੌਕੇ ਉਪ ਸਿਵਲ ਸਰਜਨ ਡਾ. ਭਾਰਤ ਸਿੰਘ ਸਹਾਰਣ, ਸੀਐੱਮਓ ਡਾ. ਅਮਿਤ ਸੈਨੀ, ਮੈਡੀਕਲ ਅਧਿਕਾਰੀ ਡਾ. ਕਿਸ਼ਨ ਸਿੰਘ, ਨਰਿੰਦਰ ਅਫਸਰ ਬਲਵੀਰ ਕੌਰ ਅਤੇ ਹੋਰ ਸਿਹਤ ਕਰਮਚਾਰੀ ਵੀ ਹਾਜ਼ਰ ਸਨ। ਸਿਵਲ ਹਸਪਤਾਲ ਦੇ ਕੀਤੇ ਗਏ ਨਿਰੀਖਣ ਦੌਰਾਨ ਉਨ੍ਹਾਂ ਸਭ ਤੋਂ ਪਹਿਲਾਂ ਹਸਪਤਾਲ ਦੇ ਡਾਕਟਰਾਂ ਨਾਲ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਨੂੰ ਲੈ ਕੇ ਸਮੀਖਿਆ ਕੀਤੀ। ਉਨ੍ਹਾਂ ਹਸਪਤਾਲ ਦੇ ਐਮਰਜੈਂਸੀ ਵਾਰਡ ਦੇ ਨਾਲ-ਨਾਲ ਡਿਲੀਵਰੀ ਰੂਮ ਦਾ ਵਿਸ਼ੇਸ਼ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਹਸਪਤਾਲ ਵਿਚ ਇਲਾਜ ਅਧੀਨ ਅਨੇਕਾਂ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਸਿਹਤ ਸੇਵਾਵਾਂ ਨੂੰ ਲੈ ਕੇ ਉਨ੍ਹਾਂ ਤੋਂ ਵੀ ਫੀਡਬੈਕ ਲਿਆ। ਸਿਹਤ ਵਿਭਾਗ ਦੇ ਡਾਇਰੈਕਟਰ ਇਸ ਨਿਰੀਖਣ ਨੂੰ ਲੈ ਕੇ ਸੰਤੁਸ਼ਟ ਨਜ਼ਰ ਆਏ। ਇਸ ਮੌਕੇ ਉਪ ਸਿਵਲ ਸਰਜਨ ਅਤੇ ਐੱਸਐੱਮਓ ਨੇ ਉਨ੍ਹਾਂ ਨਾਲ ਹਸਪਤਾਲ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਠਾਇਆ। ਡਾਇਰੈਕਟਰ ਨੇ ਭਰੋਸਾ ਦਿੱਤਾ ਕਿ ਹਸਪਤਾਲ ਦੀਆਂ ਜੋ ਵੀ ਸਮੱਸਿਆਵਾਂ ਹਨ, ਉਸ ਨੂੰ ਨੋਟ ਕਰ ਲਿਆ ਗਿਆ ਹੈ ਅਤੇ ਚੋਣਾਂ ਉਪਰੰਤ ਸਾਰੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਨਿਰੀਖਣ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿਹਤ ਵਿਭਾਗ ਦੇ ਆਦੇਸ਼ਾਂ ’ਤੇ ਹੀ ਪੂਰੇ ਸੂਬੇ ਵਿਚ ਆਮ ਲੋਕਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਿਹਤ ਸੇਵਾਵਾਂ ਨੂੰ ਜਾਂਚਣ ਲਈ ਸਮੇਂ-ਸਮੇਂ ’ਤੇ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਦਿਨਾਂ ਤੋਂ ਜ਼ਿਲ੍ਹਾ ਫਤਿਆਬਾਦ ਵਿਚ ਵੱਖ-ਵੱਖ ਹਸਪਤਾਲਾਂ ਦਾ ਨਿਰੀਖਣ ਕਰ ਕੇ ਸਿਹਤ ਸੇਵਾਵਾਂ ਸਬੰਧੀ ਪ੍ਰਬੰਧਨ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਜਿੱਥੇ ਵੀ ਕੋਈ ਕਮੀ ਹੈ, ਉਸ ਨੂੰ ਪੂਰਾ ਕਰਨ ਲਈ ਵਿਸ਼ੇਸ਼ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ।

Advertisement

Advertisement
Advertisement