ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਿਗਮ ਕਮਿਸ਼ਨਰ ਵੱਲੋਂ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ

10:08 AM Nov 16, 2023 IST
featuredImage featuredImage

ਪੱਤਰ ਪ੍ਰੇਰਕ
ਫਗਵਾੜਾ, 15 ਨਵੰਬਰ
ਨਗਰ ਨਿਗਮ ਕਮਿਸ਼ਨਰ ਨੇ ਅੱਜ ਸ਼ਹਿਰ ਦੇ ਵੱਖ ਵੱਖ ਕੂੜੇ ਦੇ ਢੇਰਾਂ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ’ਚ ਸਾਫ਼ ਸਫ਼ਾਈ ਦਾ ਪੂਰਾ ਧਿਆਨ ਰੱਖਿਆ ਜਾਵੇ। ਅੱਜ ਨਿਗਮ ਕਸ਼ਿਨਰ ਅਮਿਤ ਕੁਮਾਰ ਪੰਚਾਲ ਨੇ ਸ਼ਹਿਰ ਦੀ ਸਾਫ਼ ਸਫ਼ਾਈ ਸਬੰਧੀ ਚੈਕਿੰਗ ਕੀਤੀ ਤੇ ਉਨ੍ਹਾਂ ਅੱਜ ਹੁਸ਼ਿਆਰਪੁਰ ਰੋਡ, ਪੁਰਾਣਾ ਡਾਕਖਾਨਾ ਰੋਡ, ਨੇੜੇ ਬਾਹੜਾ ਹਸਪਤਾਲ, ਮਾਲ ਗੁਦਾਮ ਰੋਡ ਤੇ ਬਣੇ ਵੱਖ-ਵੱਖ ਸੈਕੰਡਰੀ ਪੁਆਇੰਟਾਂ ਦਾ ਨਿਰੀਖਣ ਕੀਤਾ। ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ ਵੱਖ ਇਲਾਕਿਆਂ ’ਚ ਚੱਲ ਰਹੇ ਵਿਕਾਸ ਕਾਰਜਾਂ ਦਾ ਵੀ ਨਿਰੀਖਣ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜ਼ੀ ਦੇ ਹੁਕਮ ਵੀ ਦਿੱਤੇ ਹਨ। ਇਸ ਮੌਕੇ ਨਿਗਮ ਅਧਿਕਾਰੀ ਐੱਸ.ਈ., ਕਾਰਪੋਰੇਸ਼ਨ ਇੰਜੀਨੀਅਰਜ਼, ਸੀ.ਐੱਸ.ਆਈ. ਤੇ ਐੱਸ.ਆਈ. ਹਾਜ਼ਰ ਸਨ।

Advertisement

Advertisement