ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਚਾਂ ਦੀ ਭਰਤੀ ਸਬੰਧੀ ਟਰਾਇਲਾਂ ਦਾ ਉੱਚ ਅਧਿਕਾਰੀਆਂ ਵੱਲੋਂ ਨਿਰੀਖਣ

08:04 AM Jul 11, 2024 IST
ਮੁਹਾਲੀ ਵਿਖੇ ਟਰਾਇਲਾਂ ਦਾ ਨਿਰੀਖਣ ਕਰਦੇ ਹੋਏ ਉੱਚ ਅਧਿਕਾਰੀ। -ਫੋਟੋ: ਚਿੱਲਾ

ਖੇਤਰੀ ਪ੍ਰਤੀਨਿਧ
ਐਐੱਸਏਐੱਸ ਨਗਰ (ਮੁਹਾਲੀ), 10 ਜੁਲਾਈ
ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਖੋਲ੍ਹੀਆਂ ਜਾਣ ਵਾਲੀਆਂ 260 ਖੇਡ ਨਰਸਰੀਆਂ ’ਚ 25 ਖੇਡਾਂ ਦੀ ਸਿਖਲਾਈ ਸਬੰਧੀ 260 ਕੋਚਾਂ ਦੀ ਭਰਤੀ ਲਈ ਟਰਾਇਲ ਇੱਥੋਂ ਦੇ ਸੈਕਟਰ-78 ਦੇ ਖੇਡ ਭਵਨ ਵਿਖੇ ਜਾਰੀ ਹਨ। 16 ਜੁਲਾਈ ਤਕ ਚੱਲਣ ਵਾਲੇ ਟਰਾਇਲਾਂ ਲਈ ਪਿਛਲੇ ਤਿੰਨ ਦਿਨਾਂ ਦੌਰਾਨ 300 ਦੇ ਕਰੀਬ ਉਮੀਦਵਾਰਾਂ ਦੇ ਟਰਾਇਲ ਮੁਕੰਮਲ ਹੋ ਚੁੱਕੇ ਹਨ। ਖੇਡ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸਰਵਜੀਤ ਸਿੰਘ ਅਤੇ ਵਿਸ਼ੇਸ਼ ਸਕੱਤਰ ਕਮ ਡਾਇਰੈਕਟਰ ਐੱਸਪੀ ਅਨੰਦ ਕੁਮਾਰ ਨੇ ਅੱਜ ਟਰਾਇਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ 965 ਉਮੀਦਵਾਰ ਟਰਾਇਲਾਂ ਲਈ ਯੋਗ ਪਾਏ ਗਏ ਸਨ, ਜਿਨ੍ਹਾਂ ਦੇ ਟਰਾਇਲ ਲਏ ਜਾ ਰਹੇ ਹਨ। ਖੇਡ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਵਿੱਚ ਖੇਡਾਂ ਸਬੰਧੀ ਹੁਨਰ ਦੀ ਕੋਈ ਕਮੀ ਨਹੀਂ ਹੈ। ਪੰਜਾਬ ਸਰਕਾਰ ਵੱਲੋਂ ਖੋਲ੍ਹੀਆਂ ਜਾ ਰਹੀਆਂ ਖੇਡ ਨਰਸਰੀਆਂ ਖੇਡਾਂ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਕਦਮ ਸਾਬਤ ਹੋਣਗੀਆਂ। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ 1600 ਮੀਟਰ ਦੌੜ ਦੇ ਟਰਾਇਲ ਵਿੱਚ ਇਲੈਕਟ੍ਰਾਨਿਕ ਟਾਈਮਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਮੁਹਾਲੀ ਦੇ ਐਸਡੀਐਮ ਦੀਪਾਂਕਰ ਗਰਗ, ਖੇਡ ਵਿਭਾਗ ਦੇ ਡਿਪਟੀ ਪਰਮਿੰਦਰ ਸਿੰਘ, ਸਹਾਇਕ ਡਾਇਰੈਕਟਰ ਰਣਬੀਰ ਸਿੰਘ ਭੰਗੂ ਤੇ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

Advertisement

Advertisement