ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣ ਅਫ਼ਸਰ ਤੇ ਐੱਸਐੱਸਪੀ ਵੱਲੋਂ ਤਜਵੀਜ਼ਤ ਗਿਣਤੀ ਕੇਂਦਰਾਂ ਦਾ ਜਾਇਜ਼ਾ

10:59 AM Apr 07, 2024 IST
ਸੰਗਰੂਰ ਸੰਸਦੀ ਹਲਕੇ ਦੇ ਤਜਵੀਜ਼ਤ ਗਿਣਤੀ ਕੇਂਦਰ ਤੇ ਸਟਰਾਂਗ ਰੂਮ ਦਾ ਦੌਰਾ ਕਰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ।

ਗੁਰਦੀਪ ਸਿੰਘ ਲਾਲੀ
ਸੰਗਰੂਰ, 6 ਅਪਰੈਲ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐੱਸਐੱਸਪੀ ਸਰਤਾਜ ਸਿੰਘ ਚਾਹਲ ਵੱਲੋਂ ਸਹਾਇਕ ਰਿਟਰਨਿੰਗ ਅਧਿਕਾਰੀਆਂ ਸਣੇ ਚੋਣ ਕਮਿਸ਼ਨ ਨੂੰ ਤਜਵੀਜ਼ ਕੀਤੇ ਗਏ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਦੌਰਾ ਕਰਦਿਆਂ ਅਗੇਤੇ ਤੌਰ ’ਤੇ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਜ਼ਿਲ੍ਹਾ ਚੋਣ ਅਫਸਰ ਅਤੇ ਐੱਸਐੱਸਪੀ ਨੇ ਆਪਣੇ ਦੌਰੇ ਦੌਰਾਨ ਉਨ੍ਹਾਂ ਤਜਵੀਜਤ ਕੇਂਦਰਾਂ ਵਿੱਚ ਸੁਰੱਖਿਆ ਵਿਵਸਥਾ ਸਮੇਤ ਹੋਰ ਲੋੜੀਂਦੇ ਪ੍ਰਬੰਧਾਂ ਬਾਰੇ ਮੌਕੇ ’ਤੇ ਮੌਜੂਦ ਸਮੂਹ ਸਹਾਇਕ ਰਿਟਰਨਿੰਗ ਅਧਿਕਾਰੀਆਂ ਅਤੇ ਪੁਲੀਸ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਜ਼ਿਲ੍ਹਾ ਚੋਣ ਅਫਸਰ ਜਤਿੰਦਰ ਜੋਰਵਾਲ ਵੱਲੋਂ ਕੀਤੇ ਦੌਰੇ ਦੌਰਾਨ ਵਿਧਾਨ ਸਭਾ ਹਲਕਾ 99-ਲਹਿਰਾ ਦੇ ਸਹਾਇਕ ਰਿਟਰਨਿੰਗ ਅਫ਼ਸਰ ਸੂਬਾ ਸਿੰਘ, ਵਿਧਾਨ ਸਭਾ ਹਲਕਾ 100-ਦਿੜ੍ਹਬਾ ਦੇ ਸਹਾਇਕ ਰਿਟਰਨਿੰਗ ਅਫ਼ਸਰ ਰਾਜੇਸ਼ ਸ਼ਰਮਾ, ਵਿਧਾਨ ਸਭਾ ਹਲਕਾ 101-ਸੁਨਾਮ ਦੇ ਸਹਾਇਕ ਰਿਟਰਨਿੰਗ ਅਫ਼ਸਰ ਪਰਮੋਦ ਸਿੰਗਲਾ, ਵਿਧਾਨ ਸਭਾ ਹਲਕਾ 107-ਧੂਰੀ ਦੇ ਰਿਟਰਨਿੰਗ ਅਫ਼ਸਰ ਅਮਿਤ ਗੁਪਤਾ ਅਤੇ ਵਿਧਾਨ ਸਭਾ ਹਲਕਾ 108-ਸੰਗਰੂਰ ਦੇ ਰਿਟਰਨਿੰਗ ਅਫ਼ਸਰ ਚਰਨਜੋਤ ਸਿੰਘ ਵਾਲੀਆ ਮੌਜੂਦ ਸਨ।
ਜ਼ਿਲ੍ਹਾ ਚੋਣ ਅਫ਼ਸਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਵੱਲੋਂ ਸੁਰੱਖਿਆ ਵਿਵਸਥਾ ਸਮੇਤ ਹੋਰ ਵੱਖ-ਵੱਖ ਪਹਿਲੂਆਂ ਤੋਂ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਨਿਰੀਖਣ ਕੀਤਾ ਗਿਆ। ਚੋਣ ਅਫਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਨੂੰ ਇਨ੍ਹਾਂ ਗਿਣਤੀ ਕੇਂਦਰਾਂ ਦੀ ਤਜਵੀਜ਼ ਭੇਜੀ ਗਈ ਹੈ ਜਿਸ ਬਾਰੇ ਪਰਵਾਨਗੀ ਆਉਣ ਤੋਂ ਬਾਅਦ ਅਗਲੇ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚੜਾਇਆ ਜਾਵੇਗਾ।

Advertisement

Advertisement
Advertisement