ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੈਫਿਕ ਪੁਲੀਸ ਵੱਲੋਂ ਡਰੋਨ ਰਾਹੀਂ ਭੀੜ ਵਾਲੇ ਇਲਾਕਿਆਂ ਦਾ ਜਾਇਜ਼ਾ

08:04 AM Nov 29, 2024 IST
ਵਾਹਨ ਚਾਲਕਾਂ ਨੂੰ ਜਾਗਰੂਕ ਕਰਦੇ ਹੋਏ ਟਰੈਫਿਕ ਪੁਲੀਸ ਦੇ ਅਧਿਕਾਰੀ। -ਫੋਟੋ: ਕੁਲਵਿੰਦਰ ਕੌਰ

ਪੱਤਰ ਪ੍ਰੇਰਕ
ਫਰੀਦਾਬਾਦ, 28 ਨਵੰਬਰ
ਟਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਟਰੈਫਿਕ ਪੁਲੀਸ ਫਰੀਦਾਬਾਦ ਨੇ ਡਰੋਨ ਰਾਹੀਂ ਭੀੜ ਵਾਲੇ ਇਲਾਕਿਆਂ ਅਤੇ ਸ਼ਹਿਰ ਦੀਆਂ ਸੜਕਾਂ ਦਾ ਨਿਰੀਖਣ ਕੀਤਾ। ਪੁਲੀਸ ਵੱਲੋਂ ਟਰੈਫਿਕ ਨਿਯਮਾਂ ਨੂੰ ਲਾਗੂ ਕਰਨ ਲਈ ਆਧੁਨਿਕ ਤਕਨੀਕ ਦੀ ਵੀ ਵਰਤੋਂ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਟਰੈਫਿਕ ਜਸਲੀਨ ਕੌਰ ਨੇ ਡਰੋਨ ਰਾਹੀਂ ਭੀੜ ਵਾਲੀਆਂ ਥਾਵਾਂ ਦਾ ਮੁਆਇਨਾ ਕੀਤਾ। ਸ਼ਹਿਰ ਫਰੀਦਾਬਾਦ ਦੇ ਭੀੜ-ਭੜੱਕੇ ਵਾਲੇ ਇਲਾਕੇ ਦਾ ਟਰੈਫਿਕ ਪੁਲੀਸ ਵੱਲੋਂ ਡਰੋਨ ਰਾਹੀਂ ਨਿਰੀਖਣ ਕੀਤਾ ਗਿਆ ਹੈ। ਨਿਰੀਖਣ ਰਿਪੋਰਟ ਦੇ ਆਧਾਰ ’ਤੇ ਇੱਕ ਯੋਜਨਾ ਤਿਆਰ ਕੀਤੀ ਜਾਵੇਗੀ ਅਤੇ ਭੀੜ-ਭੜੱਕੇ ਵਾਲੇ ਖੇਤਰਾਂ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਫਰੀਦਾਬਾਦ ਜ਼ਿਲ੍ਹੇ ਦੀਆਂ ਸੜਕਾਂ ਦਾ ਵੀ ਟਰੈਫਿਕ ਪੁਲੀਸ ਵੱਲੋਂ ਡਰੋਨ ਰਾਹੀਂ ਨਿਰੀਖਣ ਕੀਤਾ ਜਾ ਰਿਹਾ ਹੈ। ਜਾਂਚ ਤੋਂ ਬਾਅਦ ਟਰੈਫਿਕ ਦਾ ਹੱਲ ਕੱਢਿਆ ਜਾਵੇਗਾ। ਟਰੈਫਿਕ ਪੁਲੀਸ ਨੇ ਡਿਪਟੀ ਕਮਿਸ਼ਨਰ ਪੁਲੀਸ ਟਰੈਫਿਕ ਦੀ ਅਗਵਾਈ ਹੇਠ ਵਾਹਨ ਚਾਲਕਾਂ ਨੂੰ ਜਾਗਰੂਕ ਕਰਨ ਦਾ ਉਪਰਾਲਾ ਸ਼ੁਰੂ ਕੀਤਾ ਹੈ। ਇਸ ਤਹਿਤ ਲਾਲ ਬੱਤੀ ’ਤੇ ਤਾਇਨਾਤ ਪੁਲੀਸ ਮੁਲਾਜ਼ਮਾਂ ਨੂੰ ਮੈਗਾਫੋਨ ਮੁਹੱਈਆ ਕਰਵਾਏ ਗਏ। ਪੁਲੀਸ ਮੁਲਾਜ਼ਮ ਮੈਗਾਫੋਨ ਰਾਹੀਂ ਡਰਾਈਵਰਾਂ ਨੂੰ ਜ਼ੈਬਰਾ ਕਰਾਸਿੰਗ ਲਾਈਨ ਦੀ ਪਾਲਣਾ ਕਰਨ ਬਾਰੇ ਜਾਗਰੂਕ ਕਰ ਰਹੇ ਹਨ। ਸ਼ੁਰੂਆਤ ਵਿੱਚ ਡਰਾਈਵਰਾਂ ਨੂੰ ਜਾਗਰੂਕ ਕੀਤਾ ਜਾਵੇਗਾ। ਜੇ ਜਾਗਰੂਕਤਾ ਤੋਂ ਬਾਅਦ ਵੀ ਵਾਹਨ ਚਾਲਕ ਜ਼ੈਬਰਾ ਕਰਾਸਿੰਗ ਦੀ ਪਾਲਣਾ ਨੂੰ ਯਕੀਨੀ ਨਹੀਂ ਬਣਾਉਂਦੇ ਤਾਂ ਅਜਿਹੇ ਵਾਹਨ ਚਾਲਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਚਲਾਨ ਕੱਟੇ ਜਾਣਗੇ।

Advertisement

Advertisement