For the best experience, open
https://m.punjabitribuneonline.com
on your mobile browser.
Advertisement

ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਨਿਰੀਖਣ

07:58 AM Feb 10, 2024 IST
ਸਿਹਤ ਵਿਭਾਗ ਵੱਲੋਂ ਨਸ਼ਾ ਛੁਡਾਊ ਕੇਂਦਰਾਂ ਦਾ ਨਿਰੀਖਣ
ਮੁਕਤਸਰ ਦੇ ਇੱਕ ਨਸ਼ਾ ਛੁਡਾਊ ਕੇਂਦਰ ਦਾ ਨਿਰੀਖਣ ਕਰਦੇ ਹੋਏ ਸਿਹਤ ਅਧਿਕਾਰੀ| ਫੋਟੋ: ਪ੍ਰੀਤ
Advertisement

ਸ੍ਰੀ ਮੁਕਤਸਰ ਸਾਹਿਬ: ਸਿਹਤ ਵਿਭਾਗ ਵੱਲੋਂ ਇੱਥੋਂ ਦੇ ਪ੍ਰਾਈਵੇਟ ਨਸ਼ਾ ਛਡਾਊ ਕੇਂਦਰਾਂ ਦਾ ਨਿਰੀਖਣ ਕੀਤਾ ਗਿਆ| ਇਸ ਦੌਰਾਨ ਹਸਪਤਾਲ ਦੀ ਸਥਿਤੀ ਤੇ ਮਰੀਜ਼ਾਂ ਦੀ ਸਿਹਤ ਬਾਰੇ ਜਾਂਚ ਕੀਤੀ ਗਈ| ਸਿਵਲ ਸਰਜਨ ਡਾ. ਨਵਜੋਤ ਕੌਰ ਅਤੇ ਐੱਸਡੀਐੱਮ ਬਲਜੀਤ ਕੌਰ ਨੇ ਦੱਸਿਆ ਕਿ ਨਸ਼ਾ ਛੱਡਣ ਵਾਸਤੇ ਕੋਈ ਵੀ ਵਿਅਕਤੀ ਪੁਨਰਵਾਸ ਕੇਂਦਰ ਥੇੜ੍ਹੀ ਵਿੱਚ ਦਾਖਲ ਹੋ ਸਕਦਾ ਹੈ| ਇਸ ਮੌਕੇ ਡਾ. ਬੰਦਨਾ ਬਾਂਸਲ ਨੇ ਦੱਸਿਆ ਕਿ ਮਾਹਿਰ ਡਾਕਟਰਾਂ ਦੀ ਸਹਾਇਤਾ ਨਾਲ ਕੋਈ ਵੀ ਵਿਅਕਤੀ ਬਿਨ੍ਹਾਂ ਤਕਲੀਫ ਨਸ਼ਾ ਛੱਡ ਸਕਦਾ ਹੈ| ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ 19 ਓਟ ਸੈਂਟਰ ਖੋਲ੍ਹੇ ਗਏ ਹਨ ਜਿੱਥੇ ਇਲਾਜ ਤੇ ਦਵਾਈ ਮੁਫ਼ਤ ਹੈ| ਇਸ ਦੌਰਾਨ ਪ੍ਰਾਈਵੇਟ ਨਸ਼ਾ ਛਡਾਊ ਕੇਂਦਰਾਂ ਦੇ ਪ੍ਰਬੰਧਕਾਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਅਤੇ ਮਰੀਜ਼ਾਂ ਪਾਸੋਂ ਉਨ੍ਹਾਂ ਦੀ ਸਿਹਤ ਤੇ ਇਲਾਜ ਬਾਰੇ ਜਾਣਕਾਰੀ ਹਾਸਲ ਕੀਤੀ ਗਈ| - ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement
Author Image

joginder kumar

View all posts

Advertisement