ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਤਿਸ਼ੀ ਵੱਲੋਂ ਧੌਲਾ ਕੂੰਆਂ ’ਚ ਨਿਕਾਸੀ ਪ੍ਰਬੰਧਾਂ ਦਾ ਜਾਇਜ਼ਾ

08:58 AM Aug 28, 2024 IST
ਨਵੀਂ ਦਿੱਲੀ ਵਿੱਚ ਨਿਕਾਸੀ ਪ੍ਰਬੰਧਾਂ ਦਾ ਜਾਇਜ਼ਾ ਲੈਂਦੀ ਹੋਈ ਕੈਬਨਿਟ ਮੰਤਰੀ ਆਤਿਸ਼ੀ।

ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 27 ਅਗਸਤ
ਦਿੱਲੀ ਵਿੱਚ ਪਾਣੀ ਭਰਨ ਦੀ ਸਮੱਸਿਆ ਹੱਲ ਕਰਨ ਲਈ ਲੋਕ ਨਿਰਮਾਣ ਮੰਤਰੀ ਆਤਿਸ਼ੀ ਨੇ ਵਿਭਾਗ ਦੇ ਅਧਿਕਾਰੀਆਂ ਨਾਲ ਅੱਜ ਧੌਲਾ ਕੂੰਆਂ ਪੁਲ ਅਤੇ ਰਿੰਗ ਰੋਡ ’ਤੇ ਨਿਕਾਸੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਲੋਕ ਨਿਰਮਾਣ ਮੰਤਰੀ ਨੇ ਮੋਬਾਈਲ ਪੰਪ ਰਾਹੀਂ ਮੀਂਹ ਦੇ ਪਾਣੀ ਦੀ ਨਿਕਾਸੀ ਕਰਨ ਦੇ ਨਿਰਦੇਸ਼ ਵੀ ਦਿੱਤੇ। ਜ਼ਿਕਰਯੋਗ ਹੈ ਕਿ 23 ਅਗਸਤ ਨੂੰ ਹੋਈ ਬੇਮੌਸਮੀ ਬਰਸਾਤ ਕਾਰਨ ਰਿੰਗ ਰੋਡ ’ਤੇ ਧੌਲਾ ਕੂੰਆਂ ਪੁਲ ਦੇ ਹੇਠਾਂ ਪਾਣੀ ਭਰਨ ਕਾਰਨ ਆਵਾਜਾਈ ਠੱਪ ਹੋ ਗਈ ਸੀ ਤੇ ਉਸ ਵੇਲੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਅੱਜ ਇੱਥੇ ਲੋਕ ਨਿਰਮਾਣ ਮੰਤਰੀ ਆਤਿਸ਼ੀ ਨੇ ਅਧਿਕਾਰੀਆਂ ਨੂੰ ਕਿਹਾ ਲੋਕਾਂ ਨੂੰ ਇੱਥੇ ਮੁੜ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਦੌਰਾਨ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਧੌਲਾ ਕੂੰਆਂ ਦੇ ਇਸ ਮੋੜ ’ਤੇ ਪਾਣੀ ਭਰਨ ਦਾ ਕਾਰਨ ਇਸ ਥਾਂ ਦਾ ਨੀਵਾਂ ਹੋਣਾ ਹੈ, ਜਿੱਥੇ ਕੁਝ ਘੰਟਿਆਂ ਵਿੱਚ ਹੀ ਭਾਰੀ ਮੀਂਹ ਦੌਰਾਨ ਇੱਥੇ ਢਲਾਣ ਹੋਣ ਕਰਕੇ ਹੋਰ ਸੜਕਾਂ ਦਾ ਪਾਣੀ ਵੀ ਇਕੱਠਾ ਹੋ ਗਿਆ। ਜਿਸ ਕਾਰਨ ਪਾਣੀ ਦੀ ਨਿਕਾਸੀ ਵਿੱਚ ਸਮਾਂ ਲੱਗ ਗਿਆ। ਇਸ ’ਤੇ ਲੋਕ ਨਿਰਮਾਣ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਥੋੜ੍ਹੇ ਸਮੇਂ ਦੇ ਅਤੇ ਲੰਮੇ ਸਮੇਂ ਲਈ ਹੱਲ ਕੱਢੇ ਜਾਣ। ਉਨ੍ਹਾਂ ਅਧਿਕਾਰੀਆਂ ਨੂੰ 100 ਮਿਲੀਮੀਟਰ ਮੀਂਹ ਦੌਰਾਨ ਪਾਣੀ ਦੀ ਨਿਕਾਸੀ ਲਈ ਮੌਜੂਦਾ ਡਰੇਨੇਜ ਸਿਸਟਮ ਨੂੰ ਅਪਗ੍ਰੇਡ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਲੋੜੀਂਦੀ ਮਾਤਰਾ ਵਿੱਚ ਮੋਬਾਈਲ ਪੰਪ ਲਗਾ ਕੇ ਨਿਕਾਸੀ ਦੀ ਸਮਰੱਥਾ ਵਿੱਚ ਵਾਧਾ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਪਾਣੀ ਨਾ ਭਰ ਸਕੇ ਅਤੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਧੌਲਾ ਕੂੰਆਂ ਅਤੇ ਇਸ ਦੇ ਆਸ-ਪਾਸ ਦੀਆਂ ਸੜਕਾਂ ਦਿੱਲੀ ਦੇ ਸਭ ਤੋਂ ਮਹੱਤਵਪੂਰਨ ਮਾਰਗਾਂ ਵਿੱਚੋਂ ਹਨ। ਅਜਿਹੀ ਸਥਿਤੀ ਵਿੱਚ ਅਧਿਕਾਰੀਆਂ ਨੂੰ ਇੱਥੇ ਪਾਣੀ ਭਰਨ ਦੀ ਸਮੱਸਿਆ ਨੂੰ ਰੋਕਣ ਲਈ ਹਰ ਜ਼ਰੂਰੀ ਕਦਮ ਚੁੱਕਣਾ ਯਕੀਨੀ ਬਣਾਉਣਾ ਚਾਹੀਦਾ ਹੈ।

Advertisement

Advertisement