ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਪਟੀ ਕਮਿਸ਼ਨਰ ਵੱਲੋਂ ਈਵੀਐਮ ਵੇਅਰਹਾਊਸ ਦਾ ਨਿਰੀਖਣ

06:48 AM Oct 05, 2024 IST

ਪੱਤਰ ਪ੍ਰੇਰਕ
ਜਲੰਧਰ, 4 ਅਕਤੂਬਰ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਬਣਾਏ ਗਏ ਜ਼ਿਲ੍ਹਾ ਪੱਧਰੀ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐਮ) ਵੇਅਰਹਾਊਸ ਦੀ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਤਿਮਾਹੀ ਨਿਰੀਖਣ ਕੀਤਾ ਗਿਆ। ਇਸ ਮੌਕੇ ਡਾ. ਅਗਰਵਾਲ ਵੱਲੋਂ ਈਵੀਐਮਜ਼ ਦੀ ਸੁਰੱਖਿਆ ਮਾਪਦੰਡਾਂ ਦਾ ਵੀ ਜਾਇਜ਼ਾ ਲਿਆ ਗਿਆ। ਸੁਰੱਖਿਆ ਪ੍ਰਬੰਧਾਂ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਡਾ. ਅਗਰਵਾਲ ਵੱਲੋਂ ਇਨ੍ਹਾਂ ਮਸ਼ੀਨਾਂ ਦੀ ਸੁਰੱਖਿਆ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਗਿਆ ਜੋ ਕਿ ਚੋਣ ਪ੍ਰਕਿਰਿਆ ਲਈ ਜ਼ਰੂਰੀ ਹਨ। ਉਨ੍ਹਾਂ ਦੱਸਿਆ ਕਿ ਇਸ ਵੇਅਰ ਹਾਊਸ ਨੂੰ ਰਾਖਵੀਆਂ ਈਵੀਐਮ ਨੂੰ ਸੁਰੱਖਿਅਤ ਸਟੋਰ ਕਰਨ ਲਈ ਬਣਾਇਆ ਗਿਆ ਹੈ ਜਿਨ੍ਹਾਂ ਦੀਆਉਣ ਵਾਲੀਆਂ ਚੋਣਾਂ ਵਿੱਚ ਵਰਤੋਂ ਕੀਤੀ ਜਾਣੀ ਹੈ।

Advertisement

Advertisement