ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੰਤਰੀ ਕਟਾਰੂਚੱਕ ਵੱਲੋਂ ਸੁਵਿਧਾ ਕੈਂਪ ਦਾ ਜਾਇਜ਼ਾ

07:39 AM Feb 29, 2024 IST
ਨਰੋਟ ਜੈਮਲ ਸਿੰਘ ਵਿੱਚ ਬੱਚੀ ਦੀ ਹੌਸਲਾ-ਅਫਜ਼ਾਈ ਕਰਦੇ ਹੋਏ ਮੰਤਰੀ ਲਾਲ ਚੰਦ ਕਟਾਰੂਚੱਕ। -ਫੋਟੋ: ਧਵਨ

ਐਨਪੀ ਧਵਨ
ਪਠਾਨਕੋਟ, 28 ਫਰਵਰੀ
ਨਰੋਟ ਜੈਮਲ ਸਿੰਘ ਵਿੱਚ ਅੰਗਹੀਣਾਂ ਦੇ ਸਰਟੀਫਿਕੇਟ ਬਣਾਉਣ ਲਈ ਐੱਸਐੱਮਓ ਡਾ. ਅਜੇ ਜਮਵਾਲ ਦੀ ਅਗਵਾਈ ਵਿੱਚ ਕੈਂਪ ਲਗਾਇਆ ਗਿਆ। ਇਸ ਵਿੱਚ ਡਾ. ਗਗਨਦੀਪ ਸਿੰਘ, ਡਾ. ਸਲਿੰਦਰ ਸਿੰਘ, ਡਾ. ਸਤਿਆਰਥ, ਬਲਾਕ ਪ੍ਰਧਾਨ ਕੁਲਵੰਤ ਸਿੰਘ ਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
ਇਸ ਕੈਂਪ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਸਰਟੀਫਿਕੇਟ ਬਣਵਾਉਣ ਆਏ ਦਿਵਿਆਂਗ ਲੋਕਾਂ ਦੀ ਹੌਂਸਲਾਅਫਜ਼ਾਈ ਕੀਤੀ। ਉਨ੍ਹਾਂ ਕਿਹਾ ਕਿ ਇਹ ਸਰਟੀਫਿਕੇਟ ਬਣਨ ਨਾਲ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਮਿਲਣ ਵਾਲੀਆਂ ਪੈਨਸ਼ਨ ਅਤੇ ਸਫ਼ਰ ਦੌਰਾਨ ਕਿਰਾਏ ਵਿੱਚ ਛੋਟ ਦੀਆਂ ਸਹੂਲਤਾਂ ਮਿਲ ਸਕਣਗੀਆਂ। ਬਾਅਦ ਵਿੱਚ ਉਨ੍ਹਾਂ ਨਰੋਟ ਜੈਮਲ ਸਿੰਘ ਅਤੇ ਸਿਹੋੜਾ ਕਲਾਂ ਵਿੱਚ ਆਮ ਆਦਮੀ ਕਲੀਨਿਕਾਂ ਦਾ ਵੀ ਦੌਰਾ ਕਰ ਕੇ ਜਾਇਜ਼ਾ ਲਿਆ। ਉਨ੍ਹਾਂ ਉੱਥੇ ਦਵਾਈਆਂ ਦਾ ਸਟਾਕ ਵੀ ਚੈਕ ਕੀਤਾ ਤੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਐੱਸਐੱਮਓ ਡਾ. ਅਜੇ ਜਮਵਾਲ ਨੇ ਦੱਸਿਆ ਕਿ ਇਸ ਕੈਂਪ ਵਿੱਚ ਡਾਕਟਰਾਂ ਵੱਲੋਂ ਜਾਂਚ ਕਰਨ ਤੋਂ ਬਾਅਦ 30 ਦੇ ਕਰੀਬ ਅੰਗਹੀਣਾਂ ਦੇ ਮੌਕੇ ਉੱਪਰ ਸਰਟੀਫਿਕੇਟ ਬਣਾ ਕੇ ਦਿੱਤੇ ਗਏ।

Advertisement

Advertisement
Advertisement