ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਵਲ ਸਰਜਨ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਦਾ ਜਾਇਜ਼ਾ

10:35 AM Aug 23, 2023 IST
ਟੈਂਟਾਂ ਵਿੱਚ ਰਹਿ ਰਹੇ ਹੜ੍ਹ ਪੀੜਤਾਂ ਦੀਆਂ ਮੁਸ਼ਕਲਾਂ ਸੁਣਦੇ ਹੋਏ ਸਿਵਲ ਸਰਜਨ ਡਾ. ਰਮਨ ਸ਼ਰਮਾ। ਫੋਟੋ ਮਲਕੀਅਤ ਸਿੰਘ

ਹਤਿੰਦਰ ਮਹਿਤਾ
ਜਲੰਧਰ, 22 ਅਗਸਤ
ਸਿਵਲ ਸਰਜਨ ਡਾ. ਰਮਨ ਸ਼ਰਮਾ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਮਨ ਗੁਪਤਾ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਨੱਲ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਉੱਥੇ ਟੈਂਟਾਂ ਵਿੱਚ ਰਹਿ ਰਹੇ ਲੋਕਾਂ ਦੇ ਹਾਲ ਬਾਰੇ ਜਾਣਕਾਰੀ ਲਈ ਗਈ ਅਤੇ ਸਿਹਤ ਟੀਮਾਂ ਵੱਲੋਂ ਉਨ੍ਹਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਵੱਲੋਂ ਲੋਕਾਂ ਨੂੰ ਮੌਸਮੀ ਬਿਮਾਰੀਆਂ ਡੇਂਗੂ, ਡਾਇਰੀਆ, ਦਸਤ ਅਤੇ ਚਮੜੀ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਰਹਿਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਲਗਾਈ ਗਈ ਮੈਡੀਕਲ ਟੀਮ ਤੋਂ ਆਪਣੀ ਜਾਂਚ ਕਰਵਾ ਕੇ ਦਵਾਈਆਂ ਲੈਣ ਲਈ ਕਿਹਾ ਗਿਆ। ਸਿਵਲ ਸਰਜਨ ਵੱਲੋਂ ਮੌਕੇ ’ਤੇ ਹੀ ਐਸਐਮਓ ਲੋਹੀਆਂ ਡਾ. ਸੋਨੂ ਪਾਲ ਨੂੰ ਬੁਲਾਇਆ ਗਿਆ ਅਤੇ ਉਨ੍ਹਾਂ ਨਾਲ ਵੱਖ-ਵੱਖ ਟੈਂਟਾਂ ਵਿੱਚ ਜਾ ਕੇ ਲੋਕਾਂ ਨਾਲ ਰੂਬਰੂ ਹੋਏ ਅਤੇ ਸਿਹਤ ਸੰਭਾਲ ਸਬੰਧੀ ਜਾਣਕਾਰੀ ਦਿੱਤੀ ਗਈ। ਵਰਨਣਯੋਗ ਹੈ ਕਿ ਪਿੰਡ ਨੱਲ ਮੰਡੀ ਵਿੱਚ ਕੁੱਲ 93 ਟੈਂਟ ਲੱਗੇ ਹੋਏ ਹਨ ਅਤੇ ਇਨ੍ਹਾਂ ਵਿਚੋਂ 87 ਟੈਂਟਾਂ ਵਿੱਚ ਕੁੱਲ 202 ਲੋਕਾਂ ਦੀ ਆਬਾਦੀ ਰਹਿ ਰਹੀ ਹੈ। ਡਾ. ਰਮਨ ਸ਼ਰਮਾ ਵੱਲੋਂ ਕਿਹਾ ਗਿਆ ਕਿ ਜੇਕਰ ਕਿਸੇ ਨੂੰ ਸਿਹਤ ਸਬੰਧੀ ਕੋਈ ਪ੍ਰੇਸ਼ਾਨੀ ਹੁੰਦੀ ਹੈ ਤਾਂ ਉਹ ਨੇੜੇ ਦੇ ਸਿਹਤ ਕੇਂਦਰ ਸੀਐਚਸੀ ਲੋਹੀਆਂ ਵਿਖੇ ਇਲਾਜ ਲਈ ਸੰਪਰਕ ਕਰ ਸਕਦਾ ਹੈ ਅਤੇ ਮੁਫ਼ਤ ਸਿਹਤ ਸੇਵਾਵਾਂ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਸਿਹਤ ਸਹੂਲਤ ਲੈਣ ਲਈ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Advertisement

Advertisement