ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

06:52 AM Jun 12, 2024 IST
ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ।

ਜਤਿੰਦਰ ਬੈਂਸ
ਗੁਰਦਾਸਪੁਰ, 11 ਜੂਨ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਅੱਜ ਪਿੰਡ ਕੋਠੀ ਮਜੀਠੀ (ਬਹਿਰਾਮਪੁਰ) ਅਤੇ ਬਾਊਪੁਰ ਜੱਟਾਂ ਦਾ ਦੌਰਾ ਕਰਕੇ ਉਥੇ ਸ਼ੱਕੀ ਨਾਲੇ ਅਤੇ ਨੋਮਣੀ ਨਾਲੇ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਰੇਨੇਜ ਵਿਭਾਗ ਦੇ ਐਕਸੀਅਨ ਦਿਲਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਅੱਜ ਸਵੇਰੇ ਸਭ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਬਹਿਰਾਮਪੁਰ ਨੇੜਲੇ ਪਿੰਡ ਕੋਠੀ ਮਜੀਠੀ ਵਿੱਚ ਪਹੁੰਚੇ, ਜਿਥੇ ਸ਼ੱਕੀ ਨਾਲੇ ’ਚੋਂ ਗਾਰ ਕੱਢਣ ਅਤੇ ਖਲਾਈ ਦਾ ਕੰਮ ਚੱਲ ਰਿਹਾ ਸੀ। ਡਰੇਨੇਜ ਵਿਭਾਗ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਸ਼ੱਕੀ ਨਾਲੇ ਦੀ ਕੀਤੀ ਜਾ ਰਹੀ ਸਫ਼ਾਈ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਨਸੂਨ ਤੋਂ ਪਹਿਲਾਂ-ਪਹਿਲਾਂ ਇਸ ਕੰਮ ਨੂੰ ਹਰ ਹਾਲ ਵਿੱਚ ਮੁਕੰਮਲ ਕਰ ਲਿਆ ਜਾਵੇ। ਇਸ ਤੋਂ ਬਾਅਦ ਉਨ੍ਹਾਂ ਨੇ ਗਾਹਲੜੀ ਹੈੱਡਵਰਕਸ ਤੇ ਬਾਊਪੁਰ ਜੱਟਾਂ ’ਚ ਨੌਮਣੀ ਨਾਲੇ ਦੀ ਖਲਾਈ ਦੇ ਕੰਮ ਦਾ ਜਾਇਜ਼ਾ ਵੀ ਲਿਆ।
ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਮੌਨਸੂਨ ਦੇ ਮੌਸਮ ਦੌਰਾਨ ਸੰਭਾਵੀ ਹੜ੍ਹਾਂ ਦੇ ਖ਼ਤਰੇ ਤੋਂ ਬਚਣ ਲਈ ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਜਲੰਧਰ (ਪੱਤਰ ਪ੍ਰੇਰਕ): ਮੌਨਸੂਨ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਅਜਿਹੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਬਰਸਾਤ ਤੋਂ ਪਹਿਲਾਂ-ਪਹਿਲਾਂ ਹੜ੍ਹਾਂ ਤੋਂ ਬਚਾਅ ਲਈ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਉਣ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਹਨ। ਡੀਸੀ ਨੇ ਮਾਰਚ ਮਹੀਨੇ ਹੋਈ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨੂੰ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਸੌਂਪੇ ਗਏ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਸਮੁੱਚੇ ਪ੍ਰਬੰਧ ਬਰਸਾਤ ਤੋਂ ਪਹਿਲਾਂ ਮੁਕੰਮਲ ਹੋਣੇ ਚਾਹੀਦੇ ਹਨ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ’ਤੇ ਜ਼ੋਰ ਦਿੱਤਾ।

Advertisement

Advertisement