ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਪਟੀ ਕਮਿਸ਼ਨਰ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

06:53 AM Jun 13, 2024 IST
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡੀਸੀ ਜਤਿੰਦਰ ਜੋਰਵਾਲ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 12 ਜੂਨ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਵਰ੍ਹੇ ਆਏ ਹੜ੍ਹਾਂ ਦੌਰਾਨ ਦਰਪੇਸ਼ ਆਈਆਂ ਚੁਣੌਤੀਆਂ ਤੇ ਸਮੱਸਿਆਵਾਂ ਨਾਲ ਨਜਿੱਠਣ ਲਈ ਕੀਤੇ ਗਏ ਉਪਰਾਲਿਆਂ ਤੋਂ ਸੇਧ ਲੈਂਦੇ ਹੋਏ ਇਸ ਵਾਰ ਹਰ ਪੱਧਰ ’ਤੇ ਅਗੇਤੇ ਤੌਰ ’ਤੇ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ 15 ਜੂਨ ਤੋਂ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਨੰਬਰ ਅਤੇ ਸਬ ਡਿਵੀਜ਼ਨ ਪੱਧਰ ’ਤੇ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਜਾਵੇਗਾ ਅਤੇ ਸਮੂਹ ਅਧਿਕਾਰੀ ਕਰਮਚਾਰੀ ਇਸ ਸਬੰਧੀ ਪਰਸਪਰ ਸਹਿਯੋਗ ਤੇ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਪਾਬੰਦ ਹੋਣਗੇ। ਮੀਟਿੰਗ ’ਚ ਸਮੂਹ ਐੱਸਡੀਐੱਮ ਤੋਂ ਇਲਾਵਾ ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਤੇ ਜ਼ਿਲ੍ਹਾ ਮਾਲ ਅਫ਼ਸਰ ਬਾਦਲ ਦੀਨ ਆਦਿ ਹਾਜ਼ਰ ਸਨ।

Advertisement

Advertisement