ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਿਗਮ ਅਧਿਕਾਰੀਆਂ ਵੱਲੋਂ ਦਾਣਾ ਮੰਡੀ ਦੇ ਕੂੜਾ ਡੰਪ ਦਾ ਜਾਇਜ਼ਾ

08:39 AM May 06, 2024 IST
ਤੇਲ ਦੀ ਰੀਫਿਲਿੰਗ ਦੀ ਜਾਂਚ ਕਰਦੇ ਹੋਏ ਵਧੀਕ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ। -ਫੋਟੋ: ਸੱਗੂ

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 5 ਮਈ
ਅਵਾਰਦਾ ਕੰਪਨੀ ਵੱਲੋਂ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਕੂੜਾ ਚੁੱਕਣ ਦਾ ਕੰਮ ਕੀਤਾ ਜਾ ਰਿਹਾ ਹੈ। ਕੰਪਨੀ ਦੇ ਵਾਹਨ ਰੋਜ਼ਾਨਾ ਆਧਾਰ ’ਤੇ ਘਰ-ਘਰ ਜਾ ਕੇ ਕੂੜਾ ਇਕੱਠਾ ਕਰਦੇ ਹਨ, ਪਰ ਕਈ ਵਾਰ ਤੇਲ ਦੀ ਡਿਫਾਲਟ ਰੀਫਿਲਿੰਗ ਕਾਰਨ, ਇਨ੍ਹਾਂ ਵਾਹਨਾਂ ਦੀ ਆਵਾਜਾਈ ਵਿੱਚ ਰੁਕਾਵਟ ਆਉਂਦੀ ਹੈ। ਕਮਿਸ਼ਨਰ ਹਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਨਿਗਮ ਕਮਿਸ਼ਨਰ ਸੁਰਿੰਦਰ ਸਿੰਘ ਨੇ ਦਾਣਾ ਮੰਡੀ ਵਿੱਚ ਕੂੜਾ ਡੰਪ ਵਾਲੀ ਥਾਂ ਦਾ ਦੌਰਾ ਕਰਕੇ ਕੰਪਨੀ ਦੇ ਕੂੜਾ ਚੁੱਕਣ ਵਾਲੇ ਵਾਹਨਾਂ ਦੀ ਆਵਾਜਾਈ ਦੀ ਜਾਂਚ ਕੀਤੀ ਅਤੇ ਤੇਲ ਦੀ ਰੀਫਿਲਿੰਗ ਦੀ ਜਾਂਚ ਕੀਤੀ।

Advertisement

ਵਧੀਕ ਕਮਿਸ਼ਨਰ ਵੱਲੋਂ 40 ਖੂਈ ਪਾਰਕ ਦਾ ਦੌਰਾ

ਅੰਮ੍ਰਿਤਸਰ (ਖੇਤਰੀ ਪ੍ਰਤੀਨਿਧ): ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਨੇ ਐਸ.ਈ ਸੰਦੀਪ ਸਿੰਘ, ਮੈਡੀਕਲ ਅਫ਼ਸਰ ਸਿਹਤ ਡਾ. ਕਿਰਨ ਕੁਮਾਰ, ਚੀਫ ਸੈਨੇਟਰੀ ਇੰਸਪੈਕਟਰ ਵਿਜੈ ਗਿੱਲ ਅਤੇ ਹੋਰਾਂ ਨਾਲ 40 ਖੂਈ ਪਾਰਕ ਦਾ ਦੌਰਾ ਕੀਤਾ। ਉਨ੍ਹਾਂ ਨੇ ਉਥੇ ਸਫ਼ਾਈ ਦੇ ਕੰਮ ਦੀ ਜਾਂਚ ਕੀਤੀ। ਉਹ ਇਸ ਦੇ ਰੱਖ-ਰਖਾਅ ਨੂੰ ਲੈ ਕੇ ਕਾਫੀ ਗੰਭੀਰ ਸਨ। ਉਨ੍ਹਾਂ ਨੇ ਤੁਰੰਤ ਇਧਰ ਉਧਰ ਪਏ ਸਾਰੇ ਮਲਬੇ ਅਤੇ ਰਹਿੰਦ-ਖੂੰਹਦ ਨੂੰ ਸਾਫ਼ ਕਰਨ ਦੇ ਦੀ ਹਦਾਇਤ ਕੀਤੀ।

Advertisement
Advertisement
Advertisement