ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਵਲ ਸਰਜਨ ਵੱਲੋਂ ਸਿਹਤ ਸਹੂਲਤਾਂ ਦਾ ਜਾਇਜ਼ਾ

06:49 AM Jun 10, 2024 IST
ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਡਾ. ਸੰਜੇ ਗੋਇਲ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 9 ਜੂਨ
ਸਿਵਲ ਸਰਜਨ ਡਾ. ਸੰਜੇ ਗੋਇਲ ਵੱਲੋਂ ਦਫ਼ਤਰ ਸਿਵਲ ਸਰਜਨ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਉਨ੍ਹਾਂ ਨੇ ਸਰਕਾਰ ਵੱਲੋਂ ਵੱਖ-ਵੱਖ ਪ੍ਰੋਗਰਾਮਾਂ ਤਹਿਤ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਤੇ ਜ਼ਿਲ੍ਹੇ ਵਿੱਚ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਾਰੇ ਕੌਮੀ ਪ੍ਰੋਗਰਾਮਾਂ ਦੇ ਬਣਦੇ ਟੀਚੇ ਪੂਰੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਓਪੀਡੀ ਅਤੇ ਇੰਨਡੋਰ ਮਰੀਜ਼ਾਂ ਦੀ ਗਿਣਤੀ ਵਧਾਈ ਜਾਵੇ। ਮਾਵਾਂ ਦੀ ਮੌਤ ਦਰ ਘਟਾਉਣ ਲਈ ਸੰਸਥਾਗਤ ਜਣੇਪੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਮਰੀਜ਼ਾਂ ਨੂੰ ਘੱਟ ਤੋਂ ਘੱਟ ਰੈਫਰ ਕੀਤਾ ਜਾਵੇ। ਸਾਰੀਆਂ ਜਣੇਪਾ ਸੰਸਥਾਵਾਂ ਵਿੱਚ ਯੂਵਿਨ ਪੋਰਟਲ ’ਤੇ ਇੰਦਰਾਜ਼ ਕੀਤੇ ਜਾਣ ਅਤੇ ਪ੍ਰਾਈਵੇਟ ਹਸਪਤਾਲਾਂ ਤੋਂ ਵੀ ਲੋੜੀਂਦੀਆਂ ਰਿਪੋਰਟਾਂ ਪ੍ਰਾਪਤ ਕੀਤੀਆਂ ਜਾਣ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਚਨਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ ਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗੋਇਲ ਆਦਿ ਹਾਜ਼ਰ ਸਨ।

Advertisement

Advertisement