ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖਰਚਾ ਨਿਗਰਾਨ ਵੱਲੋਂ ਹੈਲੀਪੈਡ ਦਾ ਨਿਰੀਖਣ

10:32 AM May 28, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਮਈ
ਲੁਧਿਆਣਾ ਸੰਸਦੀ ਹਲਕੇ ਦੇ ਖਰਚਾ ਨਿਗਰਾਨ ਚੇਤਨ ਡੀ ਕਲਮਕਾਰ ਨੇ ਸੋਮਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਥਿਤ ਹੈਲੀਪੈਡ ਦਾ ਨਿਰੀਖਣ ਕੀਤਾ। ਸਹਾਇਕ ਰਿਟਰਨਿੰਗ ਅਫ਼ਸਰ (ਏ.ਆਰ.ਓ) ਲੁਧਿਆਣਾ ਪੱਛਮੀ ਰੁਪਿੰਦਰ ਪਾਲ ਸਿੰਘ ਸਮੇਤ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਨਾਲ ਖਰਚਾ ਨਿਗਰਾਨ ਚੇਤਨ ਡੀ ਕਲਮਕਾਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਲਈ ਹੈਲੀਪੈਡ ’ਤੇ ਰਵਾਨਗੀ ਜਾਂ ਪਹੁੰਚਣ ਸਮੇਂ ਸਾਰੇ ਵਿਅਕਤੀਆਂ ਦੇ ਸਾਮਾਨ ਦੀ ਸਹੀ ਢੰਗ ਨਾਲ ਜਾਂਚ ਕੀਤੀ ਜਾਵੇ। ਚੇਤਨ ਡੀ ਕਲਮਕਾਰ ਨੇ ਅਧਿਕਾਰੀਆਂ ਨੂੰ ਹੈਲੀਪੈਡ ’ਤੇ ਗਤੀਵਿਧੀਆਂ ਦਾ ਰਿਕਾਰਡ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖਰਚਾ ਬੁੱਕ ਕੀਤਾ ਜਾਣਾ ਚਾਹੀਦਾ ਹੈ। ਖਰਚਾ ਨਿਗਰਾਨ ਨੇ ਅਧਿਕਾਰੀਆਂ ਨੂੰ ਵਧੇਰੇ ਚੌਕਸ ਰਹਿਣ ਲਈ ਕਿਹਾ ਕਿਉਂਕਿ ਇਹ ਦਿਨ ਬਹੁਤ ਮਹੱਤਵਪੂਰਨ ਹਨ ਅਤੇ ਸ਼ਰਾਬ, ਨਗਦੀ, ਨਸ਼ੀਲੇ ਪਦਾਰਥਾਂ, ਖਪਤਕਾਰਾਂ ਦੇ ਸਮਾਨ ਆਦਿ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਜ਼ਿਲ੍ਹੇ ਭਰ ਵਿੱਚ ਚੈਕਿੰਗ ਕੀਤੀ ਜਾਣੀ ਚਾਹੀਦੀ ਹੈ, ਜਿਸ ਦੀ ਵਰਤੋਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਜਾਂ ਉਕਸਾਉਣ ਲਈ ਕੀਤੀ ਜਾ ਸਕਦੀ ਹੈ।

Advertisement

Advertisement