ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਰਕੀਟ ਕਮੇਟੀ ਚੇਅਰਮੈਨ ਵੱਲੋਂ ਮੰਡੀਆਂ ਦੀ ਜਾਂਚ

10:50 AM Nov 04, 2023 IST
ਮੰਡੀਆਂ ਵਿੱਚ ਤੋਲ ਚੈਕ ਕਰਦੇ ਹੋਏ ਚੇਅਰਮੈਨ ਰਣਜੀਤ ਸਿੰਘ ਫਰੀਦਕੇ।

ਪੱਤਰ ਪ੍ਰੇਰਕ
ਬੋਹਾ 3 ਨਵੰਬਰ
ਇਥੋਂ ਦੀ ਮਾਰਕੀਟ ਕਮੇਟੀ ਅਧੀਨ ਆਉਂਦੀਆਂ ਮੰਡੀਆਂ ਵਿਚ ਤੋਲ ਦੀ ਚੈਕਿੰਗ ਕਰਨ ਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਮਾਰਕੀਟ ਕਮੇਟੀ ਬੋਹਾ ਦੇ ਚੇਅਰਮੈਨ ਰਣਜੀਤ ਸਿੰਘ ਫਰੀਦਕੇ ਵੱਲੋਂ ਕਮੇਟੀ ਦੇ ਸਟਾਫ ਸਮੇਤ ਪਿੰਡ ਅੱਕਾਂਵਾਲੀ, ਦਲੇਲ ਵਾਲਾ ਤੇ ਮਲਕੋ ਦੀ ਅਨਾਜ ਮੰਡੀ ਦਾ ਅਚਨਚੇਤੀ ਦੌਰਾ ਕੀਤਾ ਗਿਆ। ਇਸ ਸਮੇਂ ਉਨ੍ਹਾਂ ਵੱਖ ਵੱਖ ਤੋਲ ਕੰਡਿਆਂ ਕੋਲ ਪਈਆਂ ਝੋਨੇ ਦੀਆ ਭਰੀਆਂ ਬੋਰੀਆਂ ਦਾ ਤੋਲ ਚੈਕ ਕੀਤਾ ਤੇ ਕਿਸਾਨਾਂ ਦੀਆਂ ਦਰਪੇਸ਼ ਮੁਸ਼ਕਲਾਂ ਵੀ ਸੁਣੀਆਂ। ਉਨ੍ਹਾਂ ਕਿਹਾ ਕਿ ਉਹ ਮੰਡੀ ਦੇ ਪ੍ਰਬੰਧਾਂ ’ਤੇ ਪੂਰੀ ਨਜ਼ਰ ਰੱਖ ਰਹੇ ਹਨ ਤੇ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਥੋਂ ਦੀਆਂ ਮੰਡੀਆਂ ਵਿਚ 26,564 ਮੀਟਰਿਕ ਟਨ ਝੋਨਾ ਦੀ ਆਮਦ ਹੋਈ ਹੈ, ਜਿਸ ਵਿਚੋਂ 24,611 ਮੀਟਰਿਕ ਟਨ ਝੋਨੇ ਦੀ ਖਰੀਦ ਤੇ 20,376 ਮੀਟਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ। ਇਸ ਮੌਕੇ ਮੰਡੀ ਸੁਪਰਵਾਈਜ਼ਰ ਪ੍ਰਤਿਪਾਲ ਗੋਇਲ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਮੰਡੀਆਂ ਵਿਚ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ।

Advertisement

Advertisement