ਡਰੱਗ ਇੰਸਪੈਕਟਰ ਤੇ ਥਾਣਾ ਮੁਖੀ ਵੱਲੋਂ ਮੈਡੀਕਲ ਸਟੋਰਾਂ ਦੀ ਜਾਂਚ
08:55 AM Aug 02, 2023 IST
ਪੱਤਰ ਪ੍ਰੇਰਕ
ਬੋਹਾ, 1 ਅਗਸਤ
ਮਾਨਸਾ ਪੁਲੀਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਥਾਣਾ ਬੋਹਾ ਦੇ ਮੁਖੀ ਇੰਸਪੈਕਟਰ ਬੇਅੰਤ ਕੌਰ ਤੇ ਜ਼ਿਲ੍ਹਾ ਡਰੱਗ ਇੰਸਪੈਕਟਰ ਓਂਕਾਰ ਸਿੰਘ ਵੱਲੋਂ ਸਥਾਨਕ ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ ਅਤੇ ਮੈਡੀਕਲ ਸਟੋਰਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਕਿਸੇ ਤਰ੍ਹਾਂ ਦੀ ਵੀ ਪਾਬੰਦੀਸ਼ੁਦਾ ਦਵਾਈ ਨਾ ਵੇਚਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਵਿਅਕਤੀ ਅਜਿਹਾ ਕਰਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਖਿਲਾਫ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ। ਥਾਣਾ ਮੁਖੀ ਬੇਅੰਤ ਕੌਰ ਨੇ ਸ਼ਹਿਰ ਨਵਿਾਸੀਆਂ ਨੂੰ ਅਪੀਲ ਵੀ ਕੀਤੀ ਕਿ ਜੇਕਰ ਸ਼ਹਿਰ ਅੰਦਰ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦਾ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਬਿਨਾਂ ਕਿਸੇ ਝਿਜਕ ਤੋਂ ਬੋਹਾ ਪੁਲੀਸ ਨੂੰ ਦਿੱਤੀ ਜਾਵੇ ਤੇ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।
Advertisement
Advertisement