ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਫ਼ਤਰ ਦਾ ਨਿਰੀਖਣ

11:19 AM Oct 09, 2024 IST
ਸਬ-ਜੇਲ੍ਹ ਪਠਾਨਕੋਟ ਵਿੱਚ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਹਵਾਲਾਤੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ। -ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 8 ਅਕਤੂਬਰ
ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ ਵੱਲੋਂ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਫ਼ਤਰ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਠਾਨਕੋਟ ਵੱਲੋਂ ਚੱਲ ਰਹੇ ਕੰਮਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਸਬ-ਜੇਲ੍ਹ ਪਠਾਨਕੋਟ ਵਿੱਚ ਦੌਰਾ ਕਰਕੇ ਉਥੇ ਕੈਦੀਆਂ ਅਤੇ ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਮੈਂਬਰ ਸਕੱਤਰ ਨੇ ਜੇਲ੍ਹ ਵਿੱਚ ਚੱਲ ਰਹੇ ਮੁਰੰਮਤ ਕੰਮਾਂ ਦਾ ਦਾ ਜਾਇਜ਼ਾ ਲਿਆ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਇਸ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਉਨ੍ਹਾਂ ਜੇਲ੍ਹ ਵਿੱਚ ਹਵਾਲਾਤੀਆਂ ਨੂੰ ਦਿੱਤੇ ਜਾਂਦੇ ਖਾਣੇ ਨੂੰ ਵੀ ਚੈਕ ਕੀਤਾ। ਉਨ੍ਹਾਂ ਕਿਹਾ ਕਿ ਹਰ ਕੈਦੀ ਅਤੇ ਹਵਾਲਾਤੀ ਨੂੰ ਅਧਿਕਾਰ ਹੈ ਕਿ ਉਹ ਮੁਫਤ ਵਿੱਚ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕੇ। ਬਾਅਦ ਵਿੱਚ ਉਨ੍ਹਾਂ ਕੋਰਟ ਕੰਪਲੈਕਸ ਵਿੱਚ ਪੌਦੇ ਵੀ ਲਗਾਏ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੇ ਚੇਅਰਮੈਨ-ਕਮ-ਜ਼ਿਲ੍ਹਾ ਐਂਡ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਹਾਜ਼ਰ ਸਨ।

Advertisement

Advertisement