ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਡੀਐੱਮ ਵੱਲੋਂ ਝੋਨੇ ਦੇ ਖਰੀਦ ਕੇਂਦਰਾਂ ਦਾ ਜਾਇਜ਼ਾ

08:05 AM Oct 16, 2024 IST
ਝੋਨੇ ਦੇ ਖਰੀਦ ਕੇਂਦਰਾਂ ਦਾ ਜਾਇਜ਼ਾ ਲੈਂਦੇ ਹੋਏ ਐੱਸਡੀਐੱਮ ਜਗਦੀਸ਼ ਚੰਦਰ।

ਕੁਲਭੂਸ਼ਨ ਕੁਮਾਰ ਬਾਂਸਲ
ਰਤੀਆ, 15 ਅਕਤੂਬਰ
ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਨੇ ਪਿੰਡ ਬਾੜਾ ਅਤੇ ਬ੍ਰਾਹਮਣਵਾਲਾ ਵਿੱਚ ਝੋਨੇ ਦੇ ਖਰੀਦ ਕੇਂਦਰਾਂ ਦਾ ਨਿਰੀਖਣ ਕੀਤਾ। ਉਨ੍ਹਾਂ ਖਰੀਦ ਅਤੇ ਲਿਫਟਿੰਗ ਦੇ ਠੋਸ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਐੱਸਡੀਐੱਮ ਜਗਦੀਸ਼ ਚੰਦਰ ਨੇ ਦੱਸਿਆ ਕਿ ਅਨਾਜ ਮੰਡੀ ਰਤੀਆ ਅਤੇ ਸਾਰੇ 15 ਖਰੀਦ ਕੇਂਦਰਾਂ ਵਿੱਚ ਝੋਨੇ ਦੀ ਖਰੀਦ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ। ਇਸ ਦੇ ਨਾਲ ਹੀ ਮੰਡੀਆਂ ਵਿੱਚੋਂ ਖਰੀਦੀ ਗਈ ਝੋਨੇ ਦੀ ਫਸਲ ਦੀ ਵੀ ਲਿਫਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਐੱਸਡੀਐੱਮ ਨੇ ਇਲਾਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਝੋਨੇ ਦੀ ਫ਼ਸਲ ਨੂੰ ਸੁਕਾ ਕੇ ਦਾਣਾ ਮੰਡੀ ਅਤੇ ਖ਼ਰੀਦ ਕੇਂਦਰਾਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਿੱਲ ਮਾਲਕਾਂ ਅਤੇ ਖਰੀਦ ਏਜੰਸੀਆਂ ਨੂੰ ਕਿਸਾਨਾਂ ਤੋਂ ਘੱਟੋ-ਘੱਟ ਸਮਰਥਨ ਮੁੱਲ ’ਤੇ ਝੋਨਾ ਖਰੀਦਣ ਲਈ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਟਰਾਂਸਪੋਰਟਰਾਂ ਨੂੰ ਇਹ ਵੀ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਖਰੀਦੇ ਗਏ ਝੋਨੇ ਦੀ ਲਿਫਟਿੰਗ ਲਈ ਜਿੰਨੇ ਵੀ ਟਰੱਕ ਹਨ, ਉਨ੍ਹਾਂ ਨੂੰ ਤੁਰੰਤ ਚੁੱਕਣਾ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਲਈ ਸਾਰੀਆਂ ਮੰਡੀਆਂ ਵਿੱਚ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਅਤੇ ਪਖਾਨੇ ਆਦਿ ਦੇ ਸਾਰੇ ਪ੍ਰਬੰਧ ਯਕੀਨੀ ਬਣਾਏ ਗਏ ਹਨ।

Advertisement

ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਰਤੀਆ (ਪੱਤਰ ਪ੍ਰੇਰਕ):

ਉਪ ਮੰਡਲ ਮੈਜਿਸਟਰੇਟ ਜਗਦੀਸ਼ ਚੰਦਰ ਨੇ ਬੀਡੀਪੀਓ ਦਫ਼ਤਰ ਵਿੱਚ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਬੰਧੀ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਗਠਿਤ ਕਮੇਟੀਆਂ ਜਿੱਥੇ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਇਲਾਕੇ ਵਿੱਚ ਲਗਾਤਾਰ ਰਹਿਣ, ਉੱਥੇ ਹੀ ਕਿਸਾਨਾਂ ਨੂੰ ਵੀ ਲਗਾਤਾਰ ਜਾਗਰੂਕ ਕਰਨ। ਇਸ ਕੰਮ ਵਿਚ ਕਿਸੇ ਵੀ ਪੱਧਰ ਦੀ ਅਣਗਹਿਲੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਇਲਾਕੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਇਸ ਦਾ ਸੁਚੱਜਾ ਪ੍ਰਬੰਧ ਕਰਕੇ ਇਸ ਨੂੰ ਆਮਦਨ ਦਾ ਸਾਧਨ ਬਣਾਉਣ। ਮੀਟਿੰਗ ਵਿੱਚ ਤਹਿਸੀਲਦਾਰ ਵਿਜੈ ਕੁਮਾਰ, ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ, ਬੀਡੀਪੀਓ ਹਨੀਸ਼ ਕੁਮਾਰ, ਬੀਏਓ ਸੰਦੀਪ ਬਿਡਲਾਨ, ਸੁਭਾਸ਼ ਲੋਹਾਨ ਹਾਜ਼ਰ ਸਨ।

Advertisement

Advertisement