ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੀਟਨਾਸ਼ਕ ਸਟੋਰਾਂ ਦੀ ਜਾਂਚ

09:52 AM Aug 19, 2020 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 18 ਅਗਸਤ

Advertisement

ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ’ਚ ਅੱਜ ਵੱਖ-ਵੱਖ ਕੀਟਨਾਸ਼ਕ ਵੇਚਣ ਵਾਲਿਆਂ ਦੀਆਂ ਦੁਕਾਨਾਂ ’ਤੇ ਅਚਾਨਕ ਜਾਂਚ ਕੀਤੀ ਗਈ। ਇਸ ਸਬੰਧੀ ਟੀਮ ਵਿੱਚ ਸ਼ਾਮਲ ਖੇਤੀਬਾੜੀ ਵਿਕਾਸ ਅਫਸਰ (ਪੀਪੀ) ਡਾ. ਸੁਰਜੀਤ ਸਿੰਘ ਅਤੇ ਖੇਤੀਬਾੜੀ ਵਿਕਾਸ ਅਫਸਰ (ਇੰਨਫੋ) ਡਾ. ਗੁਰਚਰਨ ਸਿੰਘ ਨੇ ਦੱਸਿਆ ਕਿ ਬਿਨਾਂ ਐਡੀਸ਼ਨਾਂ ਤੋਂ ਦਵਾਈਆਂ ਵੇਚਣੀਆਂ ਬੰਦ ਕਰਨ ਦੇ ਨਾਲ ਨਾਲ ਕੁਆਲਟੀ ਕੰਟਰੋਲ ਐਕਟ ਅਨੁਸਾਰ ਸੈਂਪਲ ਵੀ ਭਰੇ ਗਏ। ਡਾ. ਸੁਰਿੰਦਰ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਦਵਾਈ, ਖਾਦ ਅਤੇ ਬੀਜ ਵਿਕਰੇਤਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸਾਨ ਹਿੱਤ ਵਿੱਚ ਆਪਣਾ ਵਪਾਰ ਕਰਨ ਅਤੇ ਜਾਰੀ ਨੋਟੀਫਿਕੇਸ਼ਨ ਅਨੁਸਾਰ ਝੋਨੇ ਅਤੇ ਬਾਸਮਤੀ ਦੀ ਫਸਲ ’ਤੇ ਦਰਸਾਈਆਂ ਗਈਆਂ ਜ਼ਹਿਰਾਂ ਦੀ ਵਿਕਰੀ ਨਾ ਕਰਨ।

ਕਰਿਆਨਾ ਸਟੋਰਾਂ ’ਤੇ ਛਾਪੇ ਮਾਰੇ

Advertisement

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਸਿਹਤ ਵਿਭਾਗ ਦੀ ਟੀਮ ਨੇ ਸਿਹਤ ਅਫ਼ਸਰ ਡਾ. ਸੁਰਿੰਦਰ ਸਿੰਘ ਦੀ ਅਗਵਾਈ ਹੇਠ ਮਾਲ ਰੋਡ ਅਤੇ ਫ਼ਗਵਾੜਾ ਚੌਕ ਇਲਾਕੇ ’ਚ ਕਰਿਆਨੇ ਦੇ ਸਟੋਰਾਂ ’ਤੇ ਛਾਪੇ ਮਾਰੇ। ਟੀਮ ਨੇ ਖਾਧ ਪਦਾਰਥਾਂ ਦੀ ਚੈਕਿੰਗ ਕੀਤੀ ਅਤੇ ਮਿਆਦ ਪੁਗਾ ਚੁੱਕੇ ਪਦਾਰਥਾਂ ਨੂੰ ਮੌਕੇ ’ਤੇ ਹੀ ਨਸ਼ਟ ਕੀਤਾ। ਉਨ੍ਹਾਂ ਨੇ ਕਰਿਆਨਾ ਸਟੋਰ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਫ਼ੂਡ ਸੇਫ਼ਟੀ ਸਟੈਂਡਰਡ ਐਕਟ ਦੀ ਪਾਲਣਾ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਸਹਿਣ ਨਹੀਂ ਕੀਤਾ ਜਾਵੇਗਾ। ਟੀਮ ਵਿਚ ਰਾਮ ਲੁਭਾਇਆ, ਨਸੀਬ ਚੰਦ, ਗੁਰਵਿੰਦਰ ਸਿੰਘ ਸ਼ਾਮਿਲ ਸਨ।

Advertisement
Tags :
ਸਟੋਰਾਂਕੀਟਨਾਸ਼ਕਜਾਂਚ