For the best experience, open
https://m.punjabitribuneonline.com
on your mobile browser.
Advertisement

ਐੱਸਡੀਐੱਮ ਵੱਲੋਂ ਪੋਲਿੰਗ ਬੂਥਾਂ ਦਾ ਜਾਇਜ਼ਾ

10:07 AM Sep 02, 2024 IST
ਐੱਸਡੀਐੱਮ ਵੱਲੋਂ ਪੋਲਿੰਗ ਬੂਥਾਂ ਦਾ ਜਾਇਜ਼ਾ
ਪੋਲਿੰਗ ਬੂਥਾਂ ਦਾ ਜਾਇਜ਼ਾ ਲੈਂਦੇ ਹੋਏ ਐੱਸਡੀਐੱਮ ਜਗਦੀਸ਼ ਚੰਦਰ ਤੇ ਹੋਰ।
Advertisement

ਪੱਤਰ ਪ੍ਰੇਰਕ
ਰਤੀਆ, 1 ਸਤੰਬਰ
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰਤੀਆ ਵਿਧਾਨ ਸਭਾ ਹਲਕੇ ਦੇ ਰਿਟਰਨਿੰਗ ਅਫਸਰ ਅਤੇ ਐੱਸਡੀਐੱਮ ਜਗਦੀਸ਼ ਚੰਦਰ ਨੇ ਸ਼ਹਿਰ ਦੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਅਤੇ ਉਥੇ ਮੌਜੂਦ ਸਾਰੀਆਂ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੋਲਿੰਗ ਬੂਥਾਂ ’ਤੇ ਬਿਜਲੀ, ਪੀਣ ਵਾਲੇ ਪਾਣੀ, ਪਖਾਨੇ ਅਤੇ ਦਿਵਿਆਂਗ ਵੋਟਰਾਂ ਲਈ ਰੈਂਪ ਆਦਿ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇ।
ਰਿਟਰਨਿੰਗ ਅਫ਼ਸਰ ਅਤੇ ਐੱਸਡੀਐੱਮ ਵੱਲੋਂ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸੇ ਵੀ ਪੋਲਿੰਗ ਬੂਥ ’ਤੇ ਕਿਸੇ ਕਿਸਮ ਦੀ ਕੋਈ ਘਾਟ ਨਹੀਂ ਰਹਿਣੀ ਚਾਹੀਦੀ ਤਾਂ ਜੋ ਵੋਟਰਾਂ ਨੂੰ ਵੋਟ ਪਾਉਣ ਵੇਲੇ ਕੋਈ ਦਿੱਕਤ ਪੇਸ਼ ਨਾ ਆਵੇ। ਇਸ ਕਾਰਨ ਅੱਜ ਐੱਸਡੀਐੱਮ ਜਗਦੀਸ਼ ਚੰਦਰ ਨੇ ਤਹਿਸੀਲਦਾਰ ਵਿਜੈ ਕੁਮਾਰ, ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ, ਬੀਡੀਪੀਓ ਹਨੀਸ਼ ਕੁਮਾਰ, ਵਿਕਾਸ ਲੰਗਿਆਣ ਸਣੇ ਰਤੀਆ ਵਿਧਾਨ ਸਭਾ ਹਲਕੇ ਦੇ 231 ਪੋਲਿੰਗ ਬੂਥਾਂ ਦਾ ਦੌਰਾ ਕਰਕੇ ਸਹੂਲਤਾਂ ਦਾ ਜਾਇਜ਼ਾ ਲਿਆ। ਰਿਟਰਨਿੰਗ ਅਫਸਰ ਅਤੇ ਐੱਸਡੀਐੱਮ ਜਗਦੀਸ਼ ਚੰਦਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿੱਥੇ ਵੀ ਉਨ੍ਹਾਂ ਨੂੰ ਪੋਲਿੰਗ ਸਟੇਸ਼ਨਾਂ ਵਿੱਚ ਕੋਈ ਘਾਟ ਨਜ਼ਰ ਆਉਂਦੀ ਹੈ, ਉਸ ਨੂੰ ਤੁਰੰਤ ਠੀਕ ਕੀਤਾ ਜਾਵੇ।
ਚੋਣਾਂ ਦਾ ਐਲਾਨ ਹੋਣ ਦੇ ਨਾਲ ਹੀ ਸਮੁੱਚੀ ਪ੍ਰਸ਼ਾਸਨਿਕ ਮਸ਼ੀਨਰੀ ਚੋਣ ਤਿਆਰੀਆਂ ਵਿੱਚ ਸਰਗਰਮ ਹੋ ਗਈ ਹੈ। ਚੋਣਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ। ਪ੍ਰਸ਼ਾਸਨ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ। ਇਸ ਮੌਕੇ ਪ੍ਰਿੰਸੀਪਲ ਅਵਨੀਸ਼ ਗਰਗ ਵੀ ਹਾਜ਼ਰ ਸਨ।

Advertisement
Advertisement
Author Image

Advertisement