For the best experience, open
https://m.punjabitribuneonline.com
on your mobile browser.
Advertisement

ਨਰਿੰਦਰ ਭਰਾਜ ਵੱਲੋਂ ਬਰਸਾਤੀ ਨਾਲੇ ਦਾ ਜਾਇਜ਼ਾ

08:18 AM Aug 04, 2024 IST
ਨਰਿੰਦਰ ਭਰਾਜ ਵੱਲੋਂ ਬਰਸਾਤੀ ਨਾਲੇ ਦਾ ਜਾਇਜ਼ਾ
ਬਰਸਾਤੀ ਨਾਲੇ ਦਾ ਜਾਇਜ਼ਾ ਲੈਂਦੀ ਹੋਈ ਵਿਧਾਇਕਾ ਨਰਿੰਦਰ ਕੌਰ ਭਰਾਜ। -ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਅਗਸਤ
ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਅੱਜ ਸ਼ਹਿਰ ’ਚ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਇਸ ਦੌਰਾਨ ਵਿਧਾਇਕਾ ਨੇ ਸੁਨਾਮੀ ਗੇਟ ਸਥਿਤ ਬਰਸਾਤੀ ਨਾਲੇ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਅਤੇ ਪਲਾਸਟਿਕ ਦੇ ਲਿਫਾਫ਼ਿਆਂ ਨਾਲ ਭਰੇ ਨਾਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੌਕੇ ’ਤੇ ਮੌਜੂਦ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਨਾਲੇ ਉਪਰ ਜਾਲ ਲਗਾਉਣ ਦੀ ਪ੍ਰਕਿਰਿਆ ਜਲਦ ਸ਼ੁਰੂ ਕਰਨ ਦੇ ਹੁਕਮ ਦਿੱਤੇ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸ਼ਹਿਰ ’ਚ ਬੱਸ ਸਟੈਂਡ ਨਜ਼ਦੀਕ ਬਣੇ ਬਰਸਾਤੀ ਨਾਲੇ ਨੂੰ ਢਕਣ ਲਈ ਵੀ ਜਾਲ ਲਗਾਉਣ ਦੀ ਹਦਾਇਤ ਕੀਤੀ ਤਾਂ ਜੋ ਕੂੜਾ ਇਸ ਨਾਲੇ ਦੇ ਨਿਕਾਸ ਵਿੱਚ ਰੁਕਾਵਟ ਪੈਦਾ ਨਾ ਕਰ ਸਕੇ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਉਹ ਸ਼ਹਿਰ ਵਾਸੀਆਂ ਅਤੇ ਵਪਾਰੀ ਮੰਡਲਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਪੜਾਅਵਾਰ ਢੰਗ ਨਾਲ ਉਪਰਾਲੇ ਕਰ ਰਹੇ ਹਨ ਅਤੇ ਬਹੁਤ ਜਲਦੀ ਹੀ ਸੰਗਰੂਰ ਵਾਸੀਆਂ ਨੂੰ ਇਹਨਾਂ ਦਹਾਕਿਆਂ ਪੁਰਾਣੀਆਂ ਸਮੱਸਿਆਵਾਂ ਤੋਂ ਮੁਕੰਮਲ ਤੌਰ ’ਤੇ ਰਾਹਤ ਮਿਲ ਜਾਵੇਗੀ। ਇਸ ਮੌਕੇ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਮੋਹਿਤ ਸ਼ਰਮਾ ਨੇ ਕਿਹਾ ਕਿ ਸ਼ਹਿਰ ਵਿੱਚ ਖੁੱਲ੍ਹੇ ਨਾਲੇ ਨੂੰ ਜਾਲ ਨਾਲ ਢਕਿਆ ਜਾਵੇਗਾ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਦੁਕਾਨਦਾਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਦਰਪੇਸ਼ ਹੋਰ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਦੁਕਾਨਦਾਰਾਂ ਲਈ ਪਖਾਨੇ ਬਣਾਉਣ ਸਬੰਧੀ ਵੀ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ। ਇਸ ਮੌਕੇ ਨਗਰ ਕੌਂਸਲ ਦੇ ਜੇ.ਈ ਲਾਲ ਸਿੰਘ ਤੇ ਸੈਨੀਟੇਸ਼ਨ ਸੁਪਰਡੈਂਟ ਜਸਵੀਰ ਸਿੰਘ ਵੀ ਹਾਜ਼ਰ ਸਨ।

Advertisement

Advertisement
Advertisement
Author Image

Advertisement