ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵੱਲੋਂ ਰਾਸ਼ਨ ਡਿਪੂ ਦਾ ਨਿਰੀਖਣ

08:12 PM Jun 29, 2023 IST

ਪੱਤਰ ਪ੍ਰੇਰਕ

Advertisement

ਤਰਨ ਤਾਰਨ, 26 ਜੁਨ

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਅੱਜ ਜਿਲ੍ਹੇ ਦੇ ਸਰਹੱਦੀ ਖੇਤਰ ਸਰਾਏ ਅਮਾਨਤ ਖਾਂ ਦੇ ਪਿੰਡ ਗਹਿਰੀ ਦੇ ਸਰਕਾਰੀ ਰਾਸ਼ਨ ਡਿਪੂ `ਤੇ ਵੰਡੀ ਜਾ ਰਹੀ ਕਣਕ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਸਹੀ ਢੰਗ ਤਰੀਕੇ ਨਾਲ ਕਰਨ ਦੀਆਂ ਡਿਪੂ ਹੋਲਡਰ ਨੂੰ ਹਦਾਇਤਾਂ ਕੀਤੀਆਂ| ਉਨ੍ਹਾਂ ਕਿਹਾ ਕਿ ਬਾਇਓਮੀਟ੍ਰਿਕ ਮਸ਼ੀਨਾਂ ਦੀ ਘਾਟ ਕਾਰਨ ਕਣਕ ਦੀ ਵੰਡ ਵਿੱਚ ਹੋ ਰਹੀ ਦੇਰੀ ਨੂੰ ਰੋਕਣ ਲਈ ਡਿਪੂਆਂ ਤੇ ਪੰਜਾਬ ਸਰਕਾਰ ਵੱਲੋਂ ਛੇਤੀ ਹੀ ਬਾਇਓਮੈਟ੍ਰਿਕ ਮਸ਼ੀਨ ਤੋਲ ਕਰਨ ਲਈ ਇਲੈਕਟ੍ਰਾਨਿਕ ਮਸ਼ੀਨ ਉਪਲੱਬਧ ਕਰਵਾਈ ਜਾ ਰਹੀ। ਉਨ੍ਹਾਂ ਨਾਲ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰਮਿੰਦਰ ਸਿੰਘ ਬਾਠ ਅਤੇ ਫੂਡ ਦੇ ਇੰਸਪੈਕਟਰ ਵੀ ਹਾਜ਼ਰ ਸਨ। ਕਮਿਸ਼ਨ ਮੈਂਬਰ ਨੇ ਡਿਪੂ ਹੋਲਡਰ ਨੂੰ ਅਨਾਜ ਦੀ ਵੰਡ ਵਿੱਚ ਸਰਕਾਰ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਲਾਭਪਾਤਰੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ।

Advertisement

Advertisement
Tags :
ਕਮਿਸ਼ਨਖੁਰਾਕਡਿੱਪੂਨਿਰੀਖਣਪੰਜਾਬਮੈਂਬਰਰਾਸ਼ਨਵੱਲੋਂ
Advertisement