ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਤਹਿਸੀਲਾਂ ਦੇ ਰਿਕਾਰਡ ਦਾ ਨਿਰੀਖਣ

07:54 AM Dec 13, 2023 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 12 ਦਸੰਬਰ
ਜ਼ਿਲ੍ਹੇ ਦੀਆਂ ਵੱਖ ਵੱਖ ਤਹਿਸੀਲਾਂ ਦਾ ਰਿਕਾਰਡ ਦਫ਼ਤਰ ਨਹਿਰੀ ਵਿਭਾਗ ਤੋਂ ਹੁਣ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਸਬੰਧ ਵਿਚ ਅੱਜ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੱਲੋਂ ਨਹਿਰੀ ਵਿਭਾਗ ਵਿੱਚ ਰੱਖੇ ਰਿਕਾਰਡ ਦਾ ਮੁਆਇਨਾ ਕੀਤਾ ਗਿਆ।
ਨਹਿਰੀ ਵਿਭਾਗ ਦੇ ਦਫ਼ਤਰ ਵਿੱਚ ਤਹਿਸੀਲਾਂ ਦਾ ਵੱਖ ਵੱਖ ਤਰ੍ਹਾਂ ਦਾ ਰਿਕਾਰਡ ਜਿਵੇਂ ਜਮ੍ਹਾਂਬੰਦੀਆਂ ਆਦਿ ਹੋਰ ਰਿਕਾਰਡ ਰੱਖਿਆ ਹੋਇਆ ਹੈ। ਇਸ ਰਿਕਾਰਡ ਦੀ ਸੁਚੱਜੇ ਢੰਗ ਨਾਲ ਸਾਂਭ-ਸੰਭਾਲ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਨੇ ਇਸ ਰਿਕਾਰਡ ਦੀ ਜਾਂਚ ਕਰਨ ਮਗਰੋਂ ਕਿਹਾ ਕਿ ਇਸ ਦੀ ਸੰਭਾਲ ਸੁਚੱਜੇ ਢੰਗ ਨਾਲ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਆਪਣਾ ਰਿਕਾਰਡ ਲੈਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।
ਇਸ ਸਬੰਧੀ ਅੱਜ ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਹ ਸਾਰੇ ਰਿਕਾਰਡ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਤਬਦੀਲ ਕੀਤਾ ਜਾਵੇ ਅਤੇ ਮਿਤੀ ਬੱਧ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਾਰੇ ਰਿਕਾਰਡ ਨੂੰ ਵੱਖ ਵੱਖ ਤਹਿਸੀਲਾਂ ਅਨੁਸਾਰ ਰੱਖਿਆ ਜਾਵੇ ਤਾਂ ਜੋ ਲੋੜ ਪੈਣ ਤੇ ਅਸਾਨੀ ਨਾਲ ਮਿਲ ਸਕੇ।
ਇਸ ਮੌਕੇ ਪੁੱਡਾ ਦੇ ਮੁੱਖ ਪ੍ਰਸਾਸ਼ਕ ਰਜਤ ਓਬਰਾਏ, ਐਸਡੀਐਮ ਮਨਕੰਵਲ ਸਿੰਘ ਚਾਹਲ, ਜ਼ਿਲ੍ਹਾ ਮਾਲ ਅਫ਼ਸਰ ਤਪਨ ਭਨੋਟ, ਨਾਇਬ ਤਹਿਸੀਲਦਾਰ ਰਤਨਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

Advertisement

Advertisement