ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੋਹਲੀ ਵੱਲੋਂ ਸੜਕਾਂ ਦੀ ਮੁਰੰਮਤ ਤੇ ਨਹਿਰੀ ਪ੍ਰਾਜੈਕਟ ਦਾ ਜਾਇਜ਼ਾ

07:03 AM Oct 02, 2024 IST
ਵਿਧਾਇਕ ਅਜੀਤਪਾਲ ਕੋਹਲੀ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਂਦੇ ਹੋਏ।

ਸਰਬਜੀਤ ਸਿੰਘ ਭੰਗੂ
ਪਟਿਆਲਾ, 1 ਅਕਤੂਬਰ
ਹਲਕਾ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਅਤੇ ਨਹਿਰੀ ਪਾਣੀ ਪ੍ਰਾਜੈਕਟ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਨ੍ਹਾਂ ਖੇਤਰਾਂ ਵਿੱਚ ਪਾਈਪਲਾਈਨ ਪੈਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ, ਉਥੇ ਤੁਰੰਤ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸੜਕਾਂ ਦੀ ਮੁਰੰਮਤ ਦੇ ਕੰਮ ਵਿੱਚ ਕਿਸੇ ਤਰ੍ਹਾਂ ਦੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਰਜਤ ਓਬਰਾਏ, ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਤੇ ਦੀਪਜੋਤ ਕੌਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਆ ਰਹੀ ਟਰੈਫ਼ਿਕ ਦੀ ਸਮੱਸਿਆ ਦੇ ਹੱਲ ਲਈ ਐੱਲ ਐਂਡਟੀ, ਨਗਰ ਨਿਗਮ ਤੇ ਲੋਕ ਨਿਰਮਾਣ ਵਿਭਾਗ ਆਪਣੇ ਅਧੀਨ ਆਉਂਦੀਆਂ ਸੜਕਾਂ ਦਾ ਕੰਮ ਤੁਰੰਤ ਸ਼ੁਰੂ ਕਰਨ ਤੇ ਦਸੰਬਰ ਤੱਕ ਸੜਕਾਂ ਦਾ ਕੰਮ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਤੋਂ ਸ਼ੇਰਾਂ ਵਾਲਾ ਗੇਟ ਵਾਲੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਪੁਰਾਣੇ ਬੱਸ ਸਟੈਂਡ ਤੋਂ ਲੈ ਕੇ ਪੀਆਰਟੀਸੀ ਵਰਕਸ਼ਾਪ ਤੱਕ, ਠੀਕਰੀਵਾਲਾ ਚੌਕ ਤੋਂ ਨਿਊ ਲਾਲ ਬਾਗ ਤੱਕ, 21 ਨੰਬਰ ਫਾਟਕ ਤੋਂ ਲਹਿਲ ਚੌਕ ਤੱਕ ਵਾਲੀਆਂ ਸੜਕਾਂ ਦਾ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ ਨੂੰ ਵੀ ਅਬਲੋਵਾਲ ਤੋਂ ਥਾਪਰ ਤੱਕ ਆਉਂਦੀ ਸੜਕ ਦੀ ਮੁਰੰਮਤ ਦਾ ਕੰਮ ਇੱਕ ਹਫ਼ਤੇ ਦੇ ਅੰਦਰ ਅੰਦਰ ਸ਼ੁਰੂ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਵਾਟਰ ਟਰੀਟਮੈਂਟ ਪਲਾਂਟ ਦਾ 90 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਤੇ ਪਾਈਪਲਾਈਨ ਪਾਉਣ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ।

Advertisement

Advertisement