ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਟੀਮ ਵੱਲੋਂ ਸਕੂਲੀ ਬੱਸਾਂ ਦੀ ਜਾਂਚ

10:11 AM Nov 10, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 9 ਨਵੰਬਰ
ਹਰਿਆਣਾ ਰਾਜ ਬਾਲ ਸੁਰੱਖਿਆ ਕਮਿਸ਼ਨ ਦੇ ਮੈਂਬਰਾਂ ਨੇ ਅਧਿਕਾਰੀਆਂ ਦੇ ਨਾਲ ਰਲ ਕੇ ਸੁਰੱਖਿਅਤ ਸਕੂਲ ਵਾਹਨ ਨੀਤੀ ਨੂੰ ਲਾਗੂ ਕਰਨ ਲਈ ਸ਼ਹਿਰ ਦੇ ਵੱਖ-ਵੱਖ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਸਥਾਨਕ ਬੀਆਰ ਗਲੋਬਲ ਸਕੂਲ ਵਿੱਚ ਕਰਵਾਏ ਗਏ ਪੀਟੀਐੱਮ ਵਿੱਚ ਅਧਿਆਪਕਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਸਕੂਲ ਵਾਹਨ ਨੀਤੀ ਬਾਰੇ ਜਾਗਰੂਕ ਵੀ ਕੀਤਾ। ਕਮਿਸ਼ਨ ਦੇ ਮੈਂਬਰ ਅਨਿਲ ਲਾਥੇਰ ਨੇ ਕਿਹਾ ਕਿ ਹਰਿਆਣਾ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਸਕੂਲੀ ਬੱਸਾਂ ਨੂੰ ਲੈ ਕੇ ਬਹੁਤ ਗੰਭੀਰ ਹੈ। ਕਮਿਸ਼ਨ ਦੇ ਮੈਂਬਰਾਂ ਨੇ ਸਕੂਲੀ ਬੱਚਿਆਂ ਦੇ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਅਸੁਰੱਖਿਅਤ ਵਾਹਨਾਂ ਵਿੱਚ ਸਕੂਲ ਨਾ ਭੇਜਣ। ਬੱਚਿਆਂ ਦੀ ਜਾਨ ਨੂੰ ਖਤਰੇ ਵਿੱਚ ਕਿਸੇ ਵੀ ਹਾਲਤ ਨਾ ਪਾਇਆ ਜਾਵੇ। ਇਸ ਦੌਰਾਨ ਪਾਲਿਸੀ ਤਹਿਤ ਫਿਟਨੈੱਸ, ਰੂਟ ਪਲੇਟ, ਬੀਮਾ, ਲਾਇਸੈਂਸ, ਫਸਟ ਏਡ ਬਾਕਸ, ਸੀਸੀਟੀਵੀ ਕੈਮਰਾ, ਡਰਾਈਵਰ ਡਰੈੱਸ, ਅੱਗ ਬੁਝਾਊ ਉਪਕਰਨ, ਸਪੀਡ ਗਵਰਨਰ ਜ਼ਰੂਰੀ ਹੈਲਪਲਾਈਨ ਨੰਬਰ ਆਦਿ ਦੀ ਜਾਂਚ ਕੀਤੀ ਗਈ। ਇਸ ਦੌਰਾਨ ਆਰਟੀਏ ਵਿਭਾਗ ਨੇ 4 ਵਾਹਨਾਂ ਦੇ ਚਲਾਨ ਕੀਤੇ। ਮੈਂਬਰ ਸ਼ਿਆਮ ਸ਼ੁਕਲਾ ਨੇ ਦੱਸਿਆ ਕਿ ਜਿਨ੍ਹਾਂ ਸਕੂਲਾਂ ਦੀਆਂ ਬੱਸਾਂ ਵਿੱਚ ਕਮੀ ਪਾਈ ਗਈ ਹੈ, ਉਨ੍ਹਾਂ ਨੂੰ ਠੀਕ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Advertisement

Advertisement