ਡਿਵੀਜ਼ਨਲ ਕਮਿਸ਼ਨਰ ਵੱਲੋਂ ਐੱਸਡੀਐੱਮ ਦਫ਼ਤਰ ਦਾ ਨਿਰੀਖਣ
ਪੱਤਰ ਪ੍ਰੇਰਕ
ਪਠਾਨਕੋਟ, 28 ਨਵੰਬਰ
ਕਮਿਸ਼ਨਰ ਜਲੰਧਰ ਡਵੀਜ਼ਨ ਪਰਦੀਪ ਕੁਮਾਰ ਸੱਭਰਵਾਲ (ਆਈਏਐਸ) ਦਾ ਪਠਾਨਕੋਟ ਪੁੱਜਣ ’ਤੇ ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸਨਰ (ਜ) ਹਰਦੀਪ ਸਿੰਘ ਅਤੇ ਐਸਡੀਐਮ ਅਰਸ਼ਦੀਪ ਸਿੰਘ ਨੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੂੰ ਪੁਲੀਸ ਟੁੱਕੜੀ ਵੱਲੋਂ ਗਾਰਡ ਆਫ ਆਨਰ ਦਿੱਤਾ ਗਿਆ। ਉਨ੍ਹਾਂ ਐਸਡੀਐਮ ਦਫਤਰ ਦਾ ਦੌਰਾ ਕੀਤਾ ਅਤੇ ਰਿਕਾਰਡ ਦੀ ਵੀ ਜਾਂਚ ਕੀਤੀ।
ਕਮਿਸ਼ਨਰ ਪਰਦੀਪ ਸੱਭਰਵਾਲ ਨੇ ਦੱਸਿਆ ਕਿ ਉਨ੍ਹਾਂ ਨਿਰੀਖਣ ਦੌਰਾਨ ਐਸਡੀਐਮ ਦਫਤਰ ਦੀ ਸਾਰੀ ਕਾਰਗੁਜ਼ਾਰੀ ਅਤੇ ਕੋਰਟ ਕੇਸਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਜ਼ਿਲ੍ਹਾ ਪਠਾਨਕੋਟ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨਾਲ ਵੀ ਚਰਚਾ ਕੀਤੀ। ਇਨ੍ਹਾਂ ਵਿਕਾਸ ਕਾਰਜਾਂ ਲਈ ਜਿਸ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੋਵੇਗੀ, ਉਹ ਦਿੱਤੀ ਜਾਵੇਗੀ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਹਰੇਕ ਵਿਕਾਸ ਕਾਰਜ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ ਅਤੇ ਸਰਕਾਰੀ ਦਫਤਰਾਂ ਵਿੱਚ ਆਉਣ ਵਾਲੇ ਹਰੇਕ ਨਾਗਰਿਕ ਨੂੰ ਮਾਨ ਸਮਮਾਨ ਦਿੱਤਾ ਜਾਵੇ ਤਾਂ ਜੋ ਜਨਤਾ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।