For the best experience, open
https://m.punjabitribuneonline.com
on your mobile browser.
Advertisement

ਮੰਡੀ ਬੋਰਡ ਦੀ ਟੀਮ ਵੱਲੋਂ ਸੀਵਰੇਜ ਡਿਸਪੋਜ਼ਲ ਪਲਾਂਟ ਦਾ ਜਾਇਜ਼ਾ

07:21 AM Sep 12, 2024 IST
ਮੰਡੀ ਬੋਰਡ ਦੀ ਟੀਮ ਵੱਲੋਂ ਸੀਵਰੇਜ ਡਿਸਪੋਜ਼ਲ ਪਲਾਂਟ ਦਾ ਜਾਇਜ਼ਾ
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 11 ਸਤੰਬਰ
ਬਲਿਆਲ ਰੋਡ ਸਥਿਤ ਪੰਜਾਬ ਮੰਡੀ ਬੋਰਡ ਦੇ ਸੀਵਰੇਜ ਡਿਸਪੋਜ਼ਲ ਪਲਾਂਟ ’ਚੋਂ ਆਉਂਦੀ ਬਦਬੂ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਨਾਲ ਸਬੰਧਤ ਖਬਰ ‘ਪੰਜਾਬੀ ਟ੍ਰਿਬਿਊਨ’ ਵਿੱਚ ਪ੍ਰਕਾਸ਼ਿਤ ਹੋਣ ਮਗਰੋਂ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਮੌਕਾ ਦੇਖਦੇ ਹੋਏ ਲੋਕ ਹਿੱਤ ਵਿੱਚ ਤੁਰੰਤ ਇਸ ਸਮੱਸਿਆ ਦੇ ਢੁਕਵੇਂ ਹੱਲ ਦੇ ਨਿਰਦੇਸ਼ ਦਿੱਤੇ।
ਡੀਸੀ ਦੇ ਆਦੇਸ਼ਾਂ ’ਤੇ ਅੱਜ ਮੰਡੀ ਬੋਰਡ ਦੇ ਐਕਸੀਅਨ ਪੁਨੀਤ ਸ਼ਰਮਾ ਦੀ ਅਗਵਾਈ ਹੇਠ ਮੰਡੀ ਬੋਰਡ ਦੇ ਐਸਡੀਓ ਨੇ ਹੋਰਨਾਂ ਅਧਿਕਾਰੀਆਂ ਸਮੇਤ ਸੀਵਰੇਜ ਡਿਸਪੋਜ਼ਲ ਪਲਾਂਟ ਦਾ ਜਾਇਜ਼ਾ ਲਿਆ। ਇਸ ਮੌਕੇ ਲੋਕਾਂ ਨੇ ਦੱਸਿਆ ਕਿ ਬਦਬੂ ਫੈਲਣ ਕਾਰਨ ਆਲੇ ਦੁਆਲੇ ਰਹਿੰਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਮੰਡੀ ਬੋਰਡ ਦੇ ਐਕਸੀਅਨ ਪੁਨੀਤ ਸ਼ਰਮਾ ਨੇ ਦੱਸਿਆ ਕਿ ਇੱਕ ਹਫ਼ਤੇ ਦੇ ਅੰਦਰ ਅੰਦਰ ਸੀਵਰੇਜ ਦੇ ਪਾਣੀ ਵਾਲੇ ਖੂਹ ਦੀਆਂ ਕੰਧਾਂ ਨੂੰ ਉੱਚਾ ਚੁੱਕ ਕੇ ਉਸ ਨੂੰ ਲੋਹੇ ਦੇ ਢੱਕਣ ਨਾਲ ਕਵਰ ਕਰਵਾ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਕਵਰ ਵਿੱਚ ਚਾਰ ਤੋਂ ਪੰਜ ਇੰਚ ਚੌੜੀ ਅਤੇ 10 ਤੋਂ 15 ਫੁੱਟ ਉੱਚੀ ਗੈਸ ਪਾਈਪ ਬਣਾਈ ਜਾਵੇਗੀ, ਜਿਸ ਨਾਲ ਗੈਸ ਹੇਠਾਂ ਨਹੀਂ ਫੈਲੇਗੀ। ਇਸ ਮੌਕੇ ਅਨਾਜ ਮੰਡੀ ਦੇ ਪ੍ਰਧਾਨ ਪ੍ਰਦੀਪ ਕੁਮਾਰ ਸਿੰਗਲਾ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀ ਕੁਲਵੰਤ ਸਿੰਘ ਵੀ ਹਾਜ਼ਰ ਸਨ।

Advertisement

Advertisement
Advertisement
Author Image

Advertisement