For the best experience, open
https://m.punjabitribuneonline.com
on your mobile browser.
Advertisement

ਡੀਸੀ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ ਤੇ ਕੂੜਾ ਡੰਪ ਦਾ ਜਾਇਜ਼ਾ

07:24 AM Sep 19, 2024 IST
ਡੀਸੀ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ ਤੇ ਕੂੜਾ ਡੰਪ ਦਾ ਜਾਇਜ਼ਾ
ਕੂੜਾ ਡੰਪ ਤੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਜਾਇਜ਼ਾ ਲੈਂਦੇ ਹੋਏ ਡੀਸੀ ਪ੍ਰੀਤੀ ਯਾਦਵ।
Advertisement

ਸਰਬਜੀਤ ਭੰਗੂ
ਪਟਿਆਲਾ, 18 ਸਤੰਬਰ
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਨ ’ਤੇ ਆਧਾਰਤ ਨਗਰ ਨਿਗਮ ਦੇ ਮੈਟੀਰੀਅਲ ਰਿਕਵਰੀ ਫੈਸੀਲਿਟੀ ਸੈਂਟਰ ਫੋਕਲ ਪੁਆਇੰਟ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਅਤੇ ਸਨੌਰ ਰੋਡ ਸਥਿਤ ਕੂੜਾ ਡੰਪ ਦਾ ਜਾਇਜ਼ਾ ਲਿਆ। ਇਸ ਮੌਕੇ ਏਡੀਸੀ ਨਵਰੀਤ ਕੌਰ ਸੇਖੋਂ ਅਤੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਵਾਲੀਆ ਵੀ ਨਾਲ ਸਨ।
ਉਨ੍ਹਾਂ ਕਿਹਾ ਕਿ ਜੇਕਰ ਹਰ ਨਾਗਰਿਕ ਆਪਣੇ ਘਰਾਂ ਵਿੱਚ ਪੈਦਾ ਹੁੰਦੇ ਕੂੜੇ ਨੂੰ ਘਟਾਉਣ ਦੇ ਨਾਲ ਨਾਲ ਦੁਬਾਰਾ ਵਰਤੀਆਂ ਜਾਣ ਵਾਲੀਆਂ ਵਸਤਾਂ ਨੂੰ ਰੀਸਾਈਕਲ ਕਰਨ ਲਈ ਭੇਜੇ ਤਾਂ ਪਟਿਆਲਾ ਨੂੰ ਕੂੜਾ ਮੁਕਤ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਨੂੰ ਇੱਥੇ ਫੋਕਲ ਪੁਆਇੰਟ ਵਿੱਚ 10 ਟਨ ਪ੍ਰਤੀ ਦਿਨ ਸਮਰੱਥਾ ਵਾਲੇ ਮੈਟੀਰੀਅਲ ਤੇ ਰਿਕਵਰੀ ਫੈਸਿਲਟੀ ਤੇ ਪਲਾਸਟਿਕ ਰੀਸਾਇਕਲਿੰਗ ਫੈਸਲਿਟੀ ਦਾ ਪੂਰਾ ਲਾਭ ਲੈਣ ’ਤੇ ਜ਼ੋਰ ਦਿੱਤਾ। ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਨੌਰ ਰੋਡ ਸਥਿਤ ਡੰਪ ਸਾਈਟ ਦਾ ਦੌਰਾ ਕਰਕੇ ਨਿਗਮ ਅਧਿਕਾਰੀਆਂ ਨੂੰ ਕੂੜੇ ਦੇ ਇਸ ਢੇਰ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਦੀ ਤਾਕੀਦ ਵੀ ਕੀਤੀ। ਉਨ੍ਹਾਂ ਟਰੀਟ ਕੀਤੇ ਜਾ ਰਹੇ ਸੀਵਰੇਜ ਦੇ ਪਾਣੀ ਦਾ ਸੈਂਪਲ ਚੈਕ ਕੀਤਾ ਅਤੇ ਇਸ ਨੂੰ ਸਾਫ਼ ਕੀਤੇ ਜਾਣ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਨਗਰ ਨਿਗਮ ਦੇ ਨਿਗਰਾਨ ਇੰਜਨੀਅਰ ਹਰਕਿਰਨ ਸਿੰਘ, ਚੀਫ਼ ਸੈਨੇਟਰੀ ਇੰਸਪੈਕਟਰ ਸੰਜੀਵ ਕੁਮਾਰ ਤੇ ਹੋਰ ਅਧਿਕਾਰੀ ਮੌਜੂਦ ਸਨ।

Advertisement

ਡੀਸੀ ਸੰਦੀਪ ਿਰਸ਼ੀ ਵੱਲੋਂ ਕੂੜਾ ਡੰਪ ਦਾ ਦੌਰਾ

ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਦੌਰਾ ਕਰਦੇ ਹੋਏ ਡੀਸੀ ਸੰਦੀਪ ਰਿਸ਼ੀ। -ਫੋਟੋ: ਲਾਲੀ

ਸੰਗਰੂਰ (ਨਿਜੀ ਪੱਤਰ ਪ੍ਰੇਰਕ): ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਵਾਤਾਵਰਨ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਅੱਜ ਸ਼ਹਿਰ ਦੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਕੂੜਾ ਡੰਪ ਦਾ ਅਚਨਚੇਤ ਦੌਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਤੇ ਐੱਸਡੀਐੱਮ ਸੰਗਰੂਰ ਚਰਨਜੋਤ ਸਿੰਘ ਵਾਲੀਆ ਸਮੇਤ ਦੌਰਾ ਕਰਨ ਮੌਕੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸਬੰਧਤ ਫਰਮ ਨੂੰ ਹਰੇੜੀ ਰੋਡ |ਤੇ ਬਣਾਏ ਸੀਵਰੇਜ ਟ੍ਰੀਟਮੈਂਟ ਪਲਾਂਟ ਦੇ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨ ਦੀ ਵੀ ਸਖ਼ਤ ਹਦਾਇਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਵਾਤਾਵਰਨ ਯੋਜਨਾ ਤਹਿਤ ਤੈਅ ਟੀਚਿਆਂ ਨੂੰ ਸਮਾਂ ਸੀਮਾ ਅਨੁਸਾਰ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨਗਰ ਕੌਂਸਲ ਦੇ ਅਧਿਕਾਰੀਆਂ ਕੀਤੀ ਕਿ ਪਲਾਸਟਿਕ ਦੀ ਰਹਿੰਦ-ਖੂਹੰਦ ਦੇ ਉਚਿਤ ਨਿਪਟਾਰੇ ਲਈ ਢੁੱਕਵੇਂ ਕਦਮ ਚੁੱਕੇ ਜਾਣ। ਡਿਪਟੀ ਕਮਿਸ਼ਨਰ ਵੱਲੋਂ ਈ-ਵੇਸਟ ਮੈਨੇਜਮੈਂਟ ’ਤੇ ਵੀ ਜ਼ੋਰ ਦਿੱਤਾ ਗਿਆ।

Advertisement

Advertisement
Author Image

Advertisement