ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਰਿੰਦਰ ਭਰਾਜ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟਾਂ ਦਾ ਜਾਇਜ਼ਾ

10:31 AM Sep 11, 2024 IST
ਭਵਾਨੀਗੜ੍ਹ ਦੇ ਟਰੀਟਮੈਂਟ ਪਲਾਂਟ ਦਾ ਨਿਰੀਖਣ ਕਰਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 10 ਸਤੰਬਰ
ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਕੂੜਾ ਡੰਪ ਵਾਲੀ ਥਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਨਾਲ ਉਪ ਮੰਡਲ ਮੈਜਿਸਟਰੇਟ ਵਿਨੀਤ ਕੁਮਾਰ ਅਤੇ ਸੀਵਰੇਜ ਬੋਰਡ ਸੰਗਰੂਰ, ਨਗਰ ਕੌਂਸਲ ਭਵਾਨੀਗੜ੍ਹ ਦੇ ਅਧਿਕਾਰੀ ਵੀ ਹਾਜ਼ਰ ਸਨ। ਵਿਧਾਇਕਾ ਭਰਾਜ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿੱਥੇ ਵਿਧਾਨ ਸਭਾ ਹਲਕਾ ਸੰਗਰੂਰ ਦੇ ਹਰ ਪਿੰਡ ਅਤੇ ਸ਼ਹਿਰੀ ਖੇਤਰ ਵਿੱਚ ਪਹੁੰਚ ਕਰਦੇ ਹੋਏ ਉਹ ਖੁਦ ਸੁਵਿਧਾਵਾਂ ਦੀ ਉਪਲਬਧਤਾ ਨੂੰ ਯਕੀਨੀ ਬਣਾ ਰਹੇ ਹਨ, ਉਥੇ ਹੀ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਵੀ ਤਰਜੀਹ ਆਧਾਰ ’ਤੇ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 4 ਐਮਐਲਡੀ ਸਮਰੱਥਾ ਵਾਲਾ ਇਹ ਸੀਵਰੇਜ ਟਰੀਟਮੈਂਟ ਪਲਾਂਟ ਲਗਪਗ ਇੱਕ ਏਕੜ ਜਗ੍ਹਾ ਵਿੱਚ ਬਣਿਆ ਹੋਇਆ ਹੈ ਅਤੇ ਇਸ ਦੁਆਰਾ ਹਰ ਰੋਜ਼ ਲਗਭਗ 3.5 ਐਮ.ਐਲ.ਡੀ. ਪਾਣੀ ਸ਼ੁੱਧ ਕਰਨ ਉਪਰੰਤ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਹ ਪਾਣੀ 700 ਏਕੜ ਖੇਤੀ ਯੋਗ ਜਗ੍ਹਾ ਦੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ, ਜਿਸ ਨਾਲ ਕਾਫੀ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਰਿਹਾ ਹੈ। ਇਸ ਉਪਰੰਤ ਵਿਧਾਇਕ ਨਰਿੰਦਰ ਕੌਰ ਭਰਾਜ ਅਤੇ ਉਪ ਮੰਡਲ ਮੈਜਿਸਟਰੇਟ ਵਿਨੀਤ ਕੁਮਾਰ ਨੇ ਅਧਿਕਾਰੀਆਂ ਸਮੇਤ ਡੰਪ ਸਾਈਟ ਦੇ ਕੂੜੇ ਦੇ ਯੋਗ ਪ੍ਰਬੰਧਨ ਲਈ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਕਿ 49.85 ਲੱਖ ਰੁਪਏ ਦੇ ਕੰਮ ਦਾ ਟੈਂਡਰ ਅਲਾਟ ਕੀਤਾ ਗਿਆ ਸੀ ਅਤੇ ਇਹ ਕੰਮ 80 ਫੀਸਦੀ ਮੁਕੰਮਲ ਹੋ ਚੁੱਕਾ ਹੈ।
ਸੰਗਰੂਰ (ਨਿੱਜੀ ਪੱਤਰ ਪ੍ਰੇਰਕ): ਵਿਧਾਇਕ ਨਰਿੰਦਰ ਕੌਰ ਭਰਾਜ ਨੇ ਉਪ ਮੰਡਲ ਮੈਜਿਸਟਰੇਟ ਚਰਨਜੋਤ ਸਿੰਘ ਵਾਲੀਆ ਸਮੇਤ ਹਰੇੜੀ ਰੋਡ ’ਤੇ ਸਥਿਤ ਸੀਵਰੇਜ ਟਰੀਟਮੈਂਟ ਪਲਾਂਟ ਦਾ ਨਿਰੀਖਣ ਕਰਕੇ ਕਾਰਜਪ੍ਰਣਾਲੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਅਤਿ ਆਧੁਨਿਕ ਪ੍ਰਣਾਲੀ ’ਤੇ ਆਧਾਰਿਤ ਇਸ ਸੀਵਰੇਜ ਟਰੀਟਮੈਂਟ ਪਲਾਂਟ ਰਾਹੀਂ ਸੀਵਰੇਜ ਦੇ ਸਾਰੇ ਪਾਣੀ ਨੂੰ ਇਕੱਠਾ ਕਰਕੇ ਸੋਧ ਕੇ ਸਿੰਚਾਈ ਹਿੱਤ ਵਰਤੋਂ ਵਿੱਚ ਲਿਆਉਣ ਦੀ ਪ੍ਰਕਿਰਿਆ ਪ੍ਰਗਤੀ ਅਧੀਨ ਹੈ।

Advertisement

ਐੱਸਡੀਐੱਮ ਵੱਲੋਂ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ

ਸੁਨਾਮ ਊਧਮ ਸਿੰਘ ਵਾਲਾ (ਪੱਤਰ ਪ੍ਰੇਰਕ): ਇੱਥੋਂ ਦੇ ਐਸਡੀਐਮ ਪ੍ਰਮੋਦ ਸਿੰਗਲਾ ਵੱਲੋਂ ਸ਼ਹਿਰ ਦੀ ਸਾਫ਼-ਸਫ਼ਾਈ ਦੀ ਕਾਰਜ ਪ੍ਰਣਾਲੀ ਅਤੇ ਬਖਸ਼ੀਵਾਲਾ ਰੋਡ ’ਤੇ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਨਿਰੀਖਣ ਕੀਤਾ ਗਿਆ। ਐਸਡੀਐਮ ਨੇ ਕਾਰਜ ਸਾਧਕ ਅਫ਼ਸਰ ਬਾਲਕ੍ਰਿਸ਼ਨ ਨੂੰ ਸ਼ਹਿਰ ਦੀ ਸੁੰਦਰਤਾ ਬਰਕਰਾਰ ਰੱਖਣ ਤੇ ਸਫਾਈ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

Advertisement
Advertisement