ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ

08:04 AM Jun 20, 2024 IST
ਸ਼ਾਹਪੁਰਕੰਡੀ ਡੈਮ ਦਾ ਨਿਰੀਖਣ ਕਰਦੇ ਹੋਏ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ।

ਐੱਨ ਪੀ ਧਵਨ
ਪਠਾਨਕੋਟ, 19 ਜੂਨ
ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸ਼ਾਹਪੁਰਕੰਢੀ ਡੈਮ ’ਤੇ ਉਸਾਰੇ ਜਾ ਰਹੇ ਬਿਜਲੀ ਘਰਾਂ ਦਾ ਨਿਰੀਖਣ ਕੀਤਾ ਅਤੇ ਨਿਰਮਾਣ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸ਼ਾਹਪੁਰਕੰਢੀ ਡੈਮ ਦੇ ਨਿਰਮਾਣ ਅਤੇ ਬਰਸਾਤ ਦੇ ਆਗਾਮੀ ਮੌਸਮ ਵਿੱਚ ਝੀਲ ਭਰਨ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ, ਜਿਸ ਲਈ ਅੱਜ ਉਨ੍ਹਾਂ ਨੇ ਬੈਰਾਜ ਡੈਮ ਅਤੇ ਬਿਜਲੀ ਘਰਾਂ ਦਾ ਦੌਰਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਡੈਮ ਪ੍ਰਸ਼ਾਸਨ ਦੇ ਚੀਫ਼ ਇੰਜਨੀਅਰ ਸ਼ੇਰ ਸਿੰਘ, ਐੱਸਈ ਗੁਰਪਿੰਦਰ ਸਿੰਘ ਸੰਧੂ, ਐਕਸੀਅਨ ਅਰਵਿੰਦ ਕੁਮਾਰ, ਐਕਸੀਅਨ ਹੈੱਡਕੁਆਰਟਰ ਲਖਵਿੰਦਰ ਸਿੰਘ, ਓਮੀਤ ਜੇਵੀ ਕੰਪਨੀ ਦੇ ਜਨਰਲ ਮੈਨੇਜਰ ਆਰ ਐੱਸ ਰੇਅ, ਐੱਚਆਰ ਹੰਸ ਸੇਠੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Advertisement

ਜਾਣਕਾਰੀ ਮੁਤਾਬਤਕ ਕੈਬਨਿਟ ਮੰਤਰੀ ਨੇ ਸਭ ਤੋਂ ਪਹਿਲਾਂ ਸ਼ਾਹਪੁਰਕੰਢੀ ਬੈਰਾਜ ’ਤੇ ਬਣ ਰਹੇ ਪੁਲ ਅਤੇ ਝੀਲ ਦਾ ਨਿਰੀਖਣ ਕੀਤਾ। ਡੈਮ ਪ੍ਰਸ਼ਾਸਨ ਦੇ ਮੁੱਖ ਇੰਜਨੀਅਰ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਅਕਤੂਬਰ ਮਹੀਨੇ ਤੋਂ ਬੈਰਾਜ ਡੈਮ ਦੀ ਝੀਲ ਵਿੱਚ ਪਾਣੀ ਭਰਨ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਰਣਜੀਤ ਸਾਗਰ ਡੈਮ ਪ੍ਰਾਜੈਕਟ ਤੋਂ ਬਿਜਲੀ ਉਤਪਾਦਨ ਵਧਾ ਕੇ ਨੀਵੇਂ ਇਲਾਕਿਆਂ ਵਿੱਚ ਸਿੰਜਾਈ ਲਈ ਪਾਣੀ ਦੀ ਨਿਰੰਤਰ ਸਪਲਾਈ ਦਿੱਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪ੍ਰਾਜੈਕਟ ਸਾਲ 1999 ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਕਈ ਕਾਰਨਾਂ ਕਰਕੇ ਅੱਗੇ ਨਹੀਂ ਵਧ ਸਕਿਆ।
ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦਾ ਕਰੀਬ 65 ਫ਼ੀਸਦੀ ਕੰਮ ਪਿਛਲੇ ਦੋ ਸਾਲਾਂ ਵਿੱਚ ਹੀ ਮੁਕੰਮਲ ਹੋਇਆ ਹੈ।

ਕੈਬਨਿਟ ਮੰਤਰੀ ਨੇ ਡੈਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੈਰਾਜ ਡੈਮ ਦੇ ਬਾਕੀ ਰਹਿੰਦੇ ਨਿਰਮਾਣ ਕਾਰਜਾਂ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਬਰਸਾਤੀ ਮੌਸਮ ਵਿੱਚ ਝੀਲ ਨੂੰ ਪੂਰੀ ਤਰ੍ਹਾਂ ਭਰਿਆ ਜਾ ਸਕੇ। ਇਸ ਉਪਰੰਤ ਕੈਬਨਿਟ ਮੰਤਰੀ ਨੇ ਪਿੰਡ ਕਮੂਆਲ ਅਤੇ ਮਾਧੋਪੁਰ ਵਿੱਚ ਬਣ ਰਹੇ ਦੋ ਬਿਜਲੀ ਘਰਾਂ ਦਾ ਜਾਇਜ਼ਾ ਲਿਆ ਅਤੇ ਬਿਜਲੀ ਘਰਾਂ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।

Advertisement

ਇਸ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਬੈਰਾਜ ਡੈਮ ਦੇ ਬਣਨ ਨਾਲ, ਰਣਜੀਤ ਸਾਗਰ ਡੈਮ ਪ੍ਰਾਜੈਕਟ ਤੋਂ ਪੂਰੀ ਸਮਰੱਥਾ ਨਾਲ 600 ਮੈਗਾਵਾਟ ਬਿਜਲੀ ਉਤਪਾਦਨ ਦੇ ਨਾਲ-ਨਾਲ ਬੈਰਾਜ ਡੈਮ ਤੋਂ 206 ਮੈਗਾਵਾਟ ਬਿਜਲੀ ਪੈਦਾ ਹੋਵੇਗੀ ਜਿਸ ਨਾਲ ਪੰਜਾਬ ਨੂੰ ਵੱਡੀ ਮਾਤਰਾ ਵਿਚ ਬਿਜਲੀ ਦੇ ਉਤਪਾਦਨ ਵਿਚ ਮੱਦਦ ਮਿਲੇਗੀ। ਇਸ ਤੋਂ ਪਹਿਲਾਂ ਚੇਤਨ ਸਿੰਘ ਜੌੜਾਮਾਜਰਾ ਨੇ ਰਣਜੀਤ ਸਾਗਰ ਡੈਮ ਵਿੱਚ ਸਥਿਤ ਡੈਮ ਦੀ ਉਸਾਰੀ ਦੌਰਾਨ ਸ਼ਹੀਦ ਹੋਏ ਵਿਅਕਤੀਆਂ ਦੀ ਯਾਦ ਵਿੱਚ ਬਣੀ ਯਾਦਗਾਰ ’ਤੇ ਫੁੱਲ ਮਾਲਾਵਾਂ ਭੇਟ ਕਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

Advertisement
Tags :
Chetan Singh JouramajraGovt of PunjbaPathankot newspunjab newsPunjabi NewsShahpur KAndi Dam
Advertisement