ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਲ ਸੁਰੱਖਿਆ ਅਫ਼ਸਰ ਵੱਲੋਂ ਦੁਕਾਨਾਂ ਅਤੇ ਢਾਬਿਆਂ ਦੀ ਜਾਂਚ

08:46 AM Aug 20, 2024 IST

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 19 ਅਗਸਤ
ਜ਼ਿਲ੍ਹਾ ਮਾਲੇਰਕੋਟਲਾ ਵਿੱਚ ਬਾਲ ਅਤੇ ਕਿਸ਼ੋਰ ਮਜ਼ਦੂਰਾਂ ਦੀ ਸੁਰੱਖਿਆ ਤੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਅਤੇ ਬਾਲ ਮਜ਼ਦੂਰੀ ਨੂੰ ਰੋਕਣ ਲਈ ਬਾਲ ਸੁਰੱਖਿਆ ਅਫ਼ਸਰ ਮੁਬੀਨ ਕੁਰੈਸ਼ੀ ਨੇ ਸਥਾਨਕ ਦਿੱਲੀ ਗੇਟ, ਸੁਨਾਮੀ ਗੇਟ ਮਾਰਕੀਟ ,ਕਮਲ ਸਿਨਮਾ ਰੋਡ ਸਥਿਤ ਦੁਕਾਨਾਂ , ਕੇਲੋਂ ਦਰਵਾਜ਼ੇ ਅੰਦਰ ਹੋਟਲ ਤੇ ਢਾਬੇ, ਲੋਹਾ ਬਾਜ਼ਾਰ, ਲੋਹੇ ਦੀਆਂ ਦੁਕਾਨਾਂ, ਲਾਲ ਬਾਜ਼ਾਰ, ਮੋਤੀ ਬਾਜ਼ਾਰ ਆਦਿ ਵਿੱਚ ਸਥਿਤ ਛੋਟੇ ਅਤੇ ਵੱਡੇ ਵਪਾਰਕ ਅਦਾਰਿਆਂ ਤੋਂ ਇਲਾਵਾ ਮਸ਼ਹੂਰ ਦੁਕਾਨਾਂ ’ਤੇ ਜਾ ਕੇ ਉਨ੍ਹਾਂ ਦੇ ਮਾਲਕਾਂ ਨੂੰ ਬਾਲ ਮਜ਼ਦੂਰੀ ਦੀ ਰੋਕਥਾਮ ਅਤੇ ਬੱਚਿਆਂ ਦੇ ਪੁਨਰਵਾਸ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਮਾਜ ਸੇਵਕ ਗੁਰਜੰਟ ਸਿੰਘ ਅਤੇ ਪੁਲੀਸ ਪਾਰਟੀ ਮੌਜੂਦ ਸੀ। ਉਨ੍ਹਾਂ ਇਸ ਮੌਕੇ ਦੁਕਾਨਦਾਰਾਂ, ਠੇਲਿਆਂ ਅਤੇ ਰੇਹੜੀਆਂ ਵਾਲਿਆਂ ਨੂੰ ਵੀ ਜਾਗਰੂਕ ਕੀਤਾ। ਉਨ੍ਹਾਂ ਦੁਕਾਨਾਂ ਦੇ ਮਾਲਕਾਂ ਨੂੰ ਸੁਚੇਤ ਕੀਤਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚੇ ਤੋਂ ਕੰਮ ਨਹੀਂ ਕਰਵਾਇਆ ਜਾ ਸਕਦਾ ਹੈ। ਇਨ੍ਹਾਂ ਤੋਂ ਕੰਮ ਕਰਵਾਉਣਾ ਇੱਕ ਸਜ਼ਾ ਯੋਗ ਅਪਰਾਧ ਹੈ। ਉਨ੍ਹਾਂ ਬਾਲ ਮਜ਼ਦੂਰਾਂ ਦੇ ਪੁਨਰਵਾਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ, ਘਰੇਲੂ ਤੇ ਵਪਾਰਕ ਅਦਾਰਿਆਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਛੋਟੀ ਉਮਰ ਦੇ ਬੱਚਿਆਂ ਤੋਂ ਕੰਮ ਕਰਵਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਹੋਰ ਕਿਹਾ ਕਿ ਜੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਕੰਮ ਕਰਦੇ ਫੜੇ ਗਏ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement

Advertisement