For the best experience, open
https://m.punjabitribuneonline.com
on your mobile browser.
Advertisement

ਫੂਡ ਸੇਫਟੀ ਟੀਮ ਵੱਲੋਂ ਦੁਕਾਨਾਂ ਦੀ ਜਾਂਚ

06:49 AM Oct 05, 2024 IST
ਫੂਡ ਸੇਫਟੀ ਟੀਮ ਵੱਲੋਂ ਦੁਕਾਨਾਂ ਦੀ ਜਾਂਚ
Advertisement

ਪੱਤਰ ਪ੍ਰੇਰਕ
ਹੁਸ਼ਿਆਰਪੁਰ, 4 ਅਕਤੂਬਰ
ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਜਤਿੰਦਰ ਭਾਟੀਆ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਛਾਪੇ ਮਾਰੇ ਗਏ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਦੇ ਮੈਂਬਰਾਂ ਨੇ ਮਠਿਆਈਆਂ ਅਤੇ ਫਾਸਟ ਫੂਡ ਦੀਆਂ ਦੁਕਾਨਾਂ ਦੀ ਜਾਂਚ ਕੀਤੀ। ਟੀਮ ਵੱਲੋਂ ਚੈਕਿੰਗ ਦੌਰਾਨ ਖਾਧ ਪਦਾਰਥਾਂ ਦੇ ਪੰਜ ਨਮੂਨੇ ਲਏ ਗਏ ਜਿਨ੍ਹਾਂ ਨੂੰ ਜਾਂਚ ਵਾਸਤੇ ਲੈਬਾਰਟਰੀ ਭੇਜ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਤਿੰਦਰ ਭਾਟੀਆ ਨੇ ਦੱਸਿਆ ਕਿ ਖਾਧ ਪਦਾਰਥ ਦੇ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਾਫ਼-ਸਫ਼ਾਈ ਦਾ ਖ਼ਾਸ ਖ਼ਿਆਲ ਰੱਖਣ। ਉਨ੍ਹਾਂ ਕਿਹਾ ਕਿ ਦੁਕਾਨਦਾਰ ਮਿਆਦ ਪੁੱਗਾ ਚੁੱਕੇ ਖਾਧ ਪਦਾਰਥਾਂ ਦੀ ਵਿਕਰੀ ਨਾ ਕਰਨ। ਨਿਯਮਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement
Author Image

sukhwinder singh

View all posts

Advertisement