ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਕੀਟਨਾਸ਼ਕ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਜਾਂਚ

07:29 AM Jul 01, 2024 IST
ਇੱਕ ਦੁਕਾਨ ਦੀ ਚੈਕਿੰਗ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਅਤੇ ਟੀਮ ਮੈਂਬਰ।- ਫੋਟੋ: ਚਟਾਨੀ

ਪੱਤਰ ਪ੍ਰੇਰਕ
ਬਾਘਾ ਪੁਰਾਣਾ, 30 ਜੂਨ
ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਬਰਾੜ ਨੇ ਖੇਤੀ ਮਾਹਿਰਾਂ ਦੀ ਟੀਮ ਨਾਲ ਬਾਘਾ ਪੁਰਾਣਾ ਸ਼ਹਿਰ ਦੀਆਂ ਖਾਦ, ਬੀਜ ਅਤੇ ਕੀਟਨਾਸ਼ਕ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਪੜਤਾਲ ਕੀਤੀ। ਡਾ. ਬਰਾੜ ਨੇ ਉਨ੍ਹਾਂ ਵੱਲੋਂ ਵੇਚੀ ਜਾ ਰਹੀ ਖੇਤੀ ਸਮੱਗਰੀ ਦੇ ਸਟਾਕ, ਵੇਚਣ ਸਬੰਧੀ ਵਿਭਾਗੀ ਇਜਾਜ਼ਤ ਅਤੇ ਵਿਕ੍ਰੇਤਾਵਾਂ ਦੇ ਖੇਤੀ ਸਮੱਗਰੀ ਸਬੰਧੀ ਰੱਖੇ ਜਾਂਦੇ ਰਿਕਾਰਡ ਦੀ ਪੜਤਾਲ ਕੀਤੀ। ਉਨ੍ਹਾਂ ਵਿਕ੍ਰੇਤਾਵਾਂ ਨੂੰ ਮੀਟਿੰਗ ਦੌਰਾਨ ਤਾੜਨਾ ਕੀਤੀ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਅਣ-ਅਧਿਕਾਰਤ ਖੇਤੀ ਸਮੱਗਰੀ ਵੇਚਣ ਜਾਂ ਸਟੋਰ ਕਰਨ ਵਾਲੇ ਦੁਕਾਨਦਾਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਾਦਾਂ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਖੇਤੀ ਵਸਤ ਜਬਰੀ ਵੇਚਣ ਵਾਲੇ ਦੁਕਾਨਦਾਰਾਂ ਦੇ ਲਾਇਸੈਂਸ ਰੱਦ ਕਰ ਕੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰ ਦੁਕਾਨਦਾਰ ਦਾ ਸਟਾਕ ਸਬੰਧੀ ਰਿਕਾਰਡ ਰੋਜ਼ਾਨਾ ਪੂਰਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਮਿਆਰੀ ਖੇਤੀ ਵਸਤਾਂ ਦੀ ਸਪਲਾਈ ਹਿੱਤ ਅਜਿਹੀਆਂ ਚੈਕਿੰਗਾਂ ਜਾਰੀ ਰਹਿਣਗੀਆਂ। ਇਸ ਸਮੇਂ ਬਲਾਕ ਖੇਤੀ ਅਫ਼ਸਰ ਡਾ. ਨਵਦੀਪ ਸਿੰਘ ਜੌੜਾ, ਖੇਤੀ ਵਿਕਾਸ ਅਫ਼ਸਰ ਡਾ. ਬਲਜਿੰਦਰ ਸਿੰਘ, ਡਾ. ਮਨਦੀਪ ਸਿੰਘ ਮਾਹਲਾ, ਡਾ. ਹਰਿੰਦਰਪਾਲ ਸ਼ਰਮਾ ਅਤੇ ਏਟੀਐੱਮ ਜਸਵੀਰ ਸਿੰਘ ਅਤੇ ਹਰਵਿੰਦਰ ਸਿੰਘ ਹਾਜ਼ਰ ਸਨ।

Advertisement

Advertisement
Advertisement