ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਤੀ ਵਿਭਾਗ ਦੀ ਟੀਮ ਵੱਲੋਂ ਖਾਦ ਵੇਚਣ ਵਾਲੀਆਂ ਦੁਕਾਨਾਂ ਦੀ ਜਾਂਚ

06:41 AM Jun 27, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 26 ਜੂਨ
ਝੋਨੇ ਦੀ ਲੁਆਈ ਦੇ ਸੀਜ਼ਨ ਸ਼ੁਰੂ ਹੋਣ ਮਗਰੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਬਾਬੈਨ ਵਿਚ ਖਾਦ ਤੇ ਕੀਟਨਾਸ਼ਨ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ। ਅਧਿਕਾਰੀ ਡਾ. ਜਤਿੰਦਰ ਮਹਿਤਾ ਤੇ ਕੁਆਲਟੀ ਕੰਟਰੋਲ ਅਫਸਰ ਡਾ. ਸ਼ਸ਼ੀਪਾਲ ਦੀ ਟੀਮ ਨੇ ਸਾਂਝੇ ਤੌਰ ’ਤੇ ਟੀਮ ਦਾ ਗਠਨ ਕਰਕੇ ਦੁਕਾਨਦਾਰਾਂ ਦਾ ਰਿਕਾਰਡ ਚੈੱਕ ਕੀਤਾ ਤੇ 9 ਨਮੂਨੇ ਵੀ ਲਏ। ਇਨ੍ਹਾਂ ’ਚ ਦੋ ਨਮੂਨੇ ਦਵਾਈਆਂ ਤੇ 7 ਨਮੂਨੇ ਖਾਦਾਂ ਦੇ ਸਨ। ਦੁਕਾਨਦਾਰਾਂ ਦਾ ਰਿਕਾਰਡ ਚੈੱਕ ਕਰਨ ਉਪਰੰਤ ਬੇਨਿਯਮੀਆਂ ਪਾਏ ਜਾਣ ’ਤੇ ਦੋ ਦੁਕਾਨਦਾਰਾਂ ਨੂੰ ਮੌਕੇ ’ਤੇ ਹੀ ਨੋਟਿਸ ਦਿੱਤੇ ਗਏ। ਉਪ ਮੰਡਲ ਖੇਤੀਬਾੜੀ ਅਧਿਕਾਰੀ ਡਾ. ਜਤਿੰਦਰ ਮਹਿਤਾ ਨੇ ਦੁਕਾਨਦਾਰਾਂ ਨੂੰ ਉੱਚ ਗੁਣਵੱਤਾ ਵਾਲੇ ਉਤਪਾਦ ਵੇਚਣ ਲਈ ਕਿਹਾ। ਉਨ੍ਹਾਂ ਕਿਹਾ ਕਿ ਘਟੀਆ ਗੁਣਵੱਤਾ ਵਾਲੀਆਂ ਵਸਤੂਆਂ ਵੇਚਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਡਾ. ਮਹਿਤਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜੇ ਦੁਕਾਨਦਾਰ ਬਿਨਾਂ ਮਨਜ਼ੂਰੀ ਤੋਂ ਉਤਪਾਦ ਵੇਚਦੇ ਹਨ, ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਦੁਕਾਨਦਾਰ ਉਨ੍ਹਾਂ ਨੂੰ ਦੇਖ ਕੇ ਇਧਰ ਉਧਰ ਹੋ ਗਏ ਹਨ ਤੇ ਆਪਣੀਆਂ ਦੁਕਾਨਾਂ ’ਤੇ ਨਹੀਂ ਮਿਲੇ, ਉਨ੍ਹਾਂ ਨੂੰ ਕਾਨੂੰਨੀ ਨੋਟਿਸ ਭੇਜ ਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement
Advertisement