ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤੀਬਾੜੀ ਮੰਤਰੀ ਵੱਲੋਂ ਮਾਨਸਾ ਜ਼ਿਲ੍ਹੇ ਵਿੱਚ ਨਰਮੇ ਦੀ ਫਸਲ ਦਾ ਨਿਰੀਖਣ

06:41 AM Aug 03, 2024 IST
ਪਿੰਡ ਰਾਮਨਗਰ ਭੱਠਲ ’ਚ ਨਰਮੇ ਦੀ ਫਸਲ ਦਾ ਨਿਰੀਖਣ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ।

ਜੋਗਿੰਦਰ ਸਿੰਘ ਮਾਨ
ਮਾਨਸਾ, 2 ਅਗਸਤ
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਾਨਸਾ ਜ਼ਿਲ੍ਹੇ ਦੇ ਪਿੰਡ ਰਾਮਨਗਰ ਭੱਠਲ, ਝੁਨੀਰ ਅਤੇ ਖਿਆਲੀ ਚਹਿਲਾਂਵਾਲੀ ਪਿੰਡਾਂ ਦਾ ਦੌਰਾ ਕਰਦਿਆਂ ਨਰਮੇ ਦੀ ਫਸਲ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਉਨ੍ਹਾਂ ਨਾਲ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ, ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।
ਸ੍ਰੀ ਖੁੱਡੀਆਂ ਨੇ ਕਿਹਾ ਕਿ ਕਿਸਾਨ ਵੀਰ ਗੁਲਾਬੀ ਸੁੰਡੀ ਦੇ ਹਮਲੇ ਤੋਂ ਆਪਣੀ ਫ਼ਸਲ ਨੂੰ ਬਚਾਉਣ ਲਈ ਲਗਾਤਾਰ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਦੇ ਰਹਿਣ ਅਤੇ ਜੇਕਰ ਕਿਤੇ ਵੀ ਬਿਮਾਰੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਕੀਟਨਾਸ਼ਕ ਦਾ ਛਿੜਕਾਅ ਕਰਨ। ਉਨ੍ਹਾਂ ਕਿਹਾ ਕਿ ਕੀਟਨਾਸ਼ਕ ਖਰੀਦਣ ਸਮੇਂ ਕਿਸਾਨ ਪੱਕਾ ਬਿੱਲ ਜ਼ਰੂਰ ਲੈਣ, ਕਿਉਂਕਿ ਜਿਨ੍ਹਾਂ ਖੇਤਾਂ ਵਿੱਚ ਬਿਮਾਰੀ ਦਾ ਹਮਲਾ ਪਾਇਆ ਜਾਂਦਾ ਹੈ, ਉਹ ਕੀਟਨਾਸ਼ਕ ਸਪਰੇਅ ਦਾ ਨਕਲੀ ਹੋਣ ਦਾ ਕਾਰਨ ਵੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਨਰਮੇ ਦਾ ਬੀਜ ਵੀ ਤਸਦੀਕ ਸ਼ੁਦਾ ਹੋਣਾ ਚਾਹੀਦਾ ਹੈ ਤੇ ਕਿਸਾਨ ਖੇਤੀਬਾੜੀ ਵਿਭਾਗ ਦੀਆਂ ਸਿਫਾਰਿਸ਼ਾਂ ’ਤੇ ਬੀਜ ਤੇ ਕੀਟਨਾਸ਼ਕ ਦਵਾਈਆਂ ਦੀ ਹੀ ਵਰਤੋਂ ਕਰਨ ਤਾਂ ਜੋ ਨਰਮੇ ਦੀ ਫਸਲ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਨਰਮੇ ਦੀ ਫਸਲ ਉੱਪਰ ਕੀਤੀ ਕੀਟਨਾਸ਼ਕ ਦਵਾਈ ਨਕਲੀ ਲੱਗਦੀ ਹੈ ਤਾਂ ਉਹ ਖੇਤੀਬਾੜੀ ਵਿਭਾਗ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਤੁਰੰਤ ਉਸ ਦੀ ਟੈਸਟਿੰਗ ਕਰਵਾਈ ਜਾ ਸਕੇ ਤੇ ਦਵਾਈ ਨਕਲੀ ਪਾਈ ਜਾਣ ਤੇ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਨਕਲੀ ਦਵਾਈ ਤੇ ਬੀਜ ਵੇਚਣ ਵਾਲਿਆਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਕਿਸਾਨਾਂ ਦੀ ਮਦਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿਚ ਨਰਮੇ ਦੀ ਫ਼ਸਲ ਕਾਫੀ ਵਧੀਆ ਹੋਈ ਹੈ ਪਰ ਫਿਰ ਵੀ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਕਿਸਾਨਾਂ ਦੀ ਫਸਲ ਖਰਾਬ ਹੋਣ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਨੇ ਯਕੀਨੀ ਬਣਾਉਣ। ਵਿਧਾਇਕ ਬੁਢਲਾਡਾ ਪਿ੍ੰਸੀਪਲ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਚਾਹੇ ਉਹ ਕਿਸਾਨ ਹੋਣ ਤੇ ਆਮ ਲੋਕ ਉਨ੍ਹਾਂ ਹੀ ਹਰ ਸੰਭਵ ਮਦਦ ਕਰਨ ਲਈ ਤਿਆਰ ਹੈ। ਇਸ ਮੌਕੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਚਰਨਜੀਤ ਸਿੰਘ ਅੱਕਾਂਵਾਲੀ, ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਦਿਲਬਾਗ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ ਤੇ ਹੋਰ ਹਾਜ਼ਰ ਸਨ।

Advertisement

Advertisement