ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਨਰਮੇ ਦੀ ਬਿਜਾਈ ਦਾ ਮੁਆਇਨਾ

09:01 AM Jun 01, 2024 IST
ਪਿੰਡ ਤਲਵੰਡੀ ਅਕਲੀਆ ਵਿੱਚ ਨਰਮੇ ਦੀ ਫ਼ਸਲ ਦਾ ਨਿਰੀਖਣ ਕਰਦੇ ਹੋਏ ਅਧਿਕਾਰੀ।

ਪੱਤਰ ਪ੍ਰੇਰਕ
ਮਾਨਸਾ, 31 ਮਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਖੇਤੀਬਾੜੀ (ਕਪਾਹ) ਧਰਮਪਾਲ ਵੱਲੋਂ ਮਾਨਸਾ ਜ਼ਿਲ੍ਹੇ ਵਿੱਚ ਨਰਮੇ ਦੀ ਬਿਜਾਈ ਦਾ ਜਾਇਜ਼ਾ ਲਿਆ ਗਿਆ ਅਤੇ ਫ਼ਸਲ ਦੀ ਬਿਜਾਈ ਦੀ ਹੁਣ ਤੱਕ ਦੀ ਪ੍ਰਗਤੀ ਦਾ ਖੇਤਾਂ ਵਿੱਚ ਜਾ ਕੇ ਮੌਕਾ ਵੇਖਿਆ ਗਿਆ।
ਉਨ੍ਹਾਂ ਅਧਿਕਾਰੀਆਂ ਨੂੰ ਆਪਣੇ ਅਲਾਟ ਕੀਤੇ ਪਿੰਡਾਂ ਵਿੱਚ ਰੋਜ਼ਾਨਾ ਦੌਰਾ ਕਰਕੇ ਨਰਮੇ ਦੀ ਫਸਲ ਦਾ ਨਿਰੀਖਣ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰੋਜ਼ਾਨਾ ਖੇਤਾਂ ਦਾ ਸਰਵੇਖਣ ਕਰਨ ਲਈ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਕੀਟ ਦੇ ਹਮਲੇ ਤੋਂ ਨਰਮੇ ਦੀ ਫ਼ਸਲ ਨੂੰ ਬਚਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਨਰਮੇ ਦੀ ਬਿਜਾਈ ਦਾ ਟੀਚਾ ਹਰ ਹਾਲ ਵਿੱਚ ਪੂਰਾ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਪੈਸਟ ਸਰਵੇਖਣ ਟੀਮਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਪੰਜ ਬਲਾਕਾਂ ਦੇ ਸਾਰੇ ਪਿੰਡਾਂ ਦੇ ਖੇਤਾਂ ਦਾ ਹਫਤੇ ਵਿੱਚ ਦੋ ਵਾਰ ਦੌਰਾ ਕੀਤਾ ਜਾਵੇ। ਖੇਤੀ ਵਿਕਾਸ ਅਫ਼ਸਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਲਗਭਗ 22516 ਹੈਕਟੇਅਰ ਰਕਬੇ ਵਿੱਚ ਨਰਮੇ ਦੀ ਬਿਜਾਈ ਹੋ ਚੁੱਕੀ ਹੈ ਅਤੇ ਹੁਣ ਨਵੀਂ ਬਿਜਾਈ ਦੀ ਕੋਈ ਉਮੀਦ ਨਹੀਂ ਹੈ।

Advertisement

Advertisement