ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਏਡੀਸੀ ਵੱਲੋਂ ਸੌਲਿਡ ਵੇਸਟ ਪਲਾਂਟ ਦਾ ਜਾਇਜ਼ਾ

08:05 AM Aug 26, 2024 IST
ਸੌਲਿਡ ਵੇਸਟ ਪਲਾਂਟ ਦਾ ਦੌਰਾ ਕਰਨ ਮੌਕੇ ਏਡੀਸੀ ਡਾਕਟਰ ਨਿਧੀ ਕੁਮਦ। -ਫੋਟੋ:ਨੀਲੇਵਾਲਾ

ਪੱਤਰ ਪ੍ਰੇਰਕ
ਜ਼ੀਰਾ, 25 ਅਗਸਤ
ਪਿਛਲੇ ਦਿਨੀ ਨੈਸ਼ਨਲ ਗਰੀਨ ਟ੍ਰਿਬਿਊਨਲ ਅਤੇ ਸੌਲਿਡ ਵੇਸਟ ਮੈਨੇਜਮੈਂਟ ਰੂਲ 2016 ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੀਆਂ ਵੱਖ-ਵੱਖ ਨਗਰ ਕੌਂਸਲ, ਨਗਰ ਪੰਚਾਇਤਾਂ ਵਿੱਚ ਜਾਂਚ ਕੀਤੀ ਗਈ। ਇਸ ਦੌਰਾਨ ਨਗਰ ਕੌਂਸਲ ਜ਼ੀਰਾ ਨੂੰ ਸੌਲਿਡ ਵੇਸਟ ਮੈਨੇਜਮੈਂਟ ਤਹਿਤ ਮਾੜੀ ਕਾਰਗੁਜ਼ਾਰੀ ਤਹਿਤ ਫਿਟਕਾਰ ਪਾਈ ਗਈ ਸੀ। ਉਸ ਮਗਰੋਂ ਕੌਂਸਲ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਫਾਈ ਕਰਮਚਾਰੀਆਂ ਵੱਲੋਂ ਲਗਾਤਾਰ ਇਸ ਸਬੰਧੀ ਸੁਧਾਰ ਲਿਆਉਣ ਲਈ ਯਤਨ ਕੀਤੇ ਗਏ। ਇਸੇ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਡਾਕਟਰ ਨਿਧੀ ਕੁਮਦ ਵੱਲੋਂ ਸੌਲਿਡ ਵੇਸਟ ਮੈਨੇਜਮੈਂਟ ਪਲਾਂਟ ਦੀ ਜਾਂਚ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਪਿਛਲੇ ਦੋ ਮਹੀਨਿਆਂ ਅੰਦਰ ਕੀਤੀ ਗਈ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਇਸ ਪਲਾਂਟ ਅੰਦਰ ਹੋਰ ਸੁਧਾਰ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ।ਇਸ ਮੌਕੇ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਪੂਨਮ ਭਟਨਾਗਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜੋ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਉਨ੍ਹਾਂ ਦੀ ਪਾਲਣਾ ਇਨ ਬਿਨ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਵਾਸੀਆਂ ਤੋਂ ਸਹਿਯੋਗ ਦੀ ਮੰਗ ਕੀਤੀ।

Advertisement

Advertisement