ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਡੀਐੱਮ ਵੱਲੋਂ ਸਪੈਸ਼ਲ ਕੈਂਪਾਂ ਦਾ ਜਾਇਜ਼ਾ

09:08 AM Nov 10, 2024 IST
ਸਪੈਸ਼ਲ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਐੱਸਡੀਐੱਮ ਪ੍ਰਮੋਦ ਸਿੰਗਲਾ। -ਫੋਟੋ: ਬਨਭੌਰੀ

ਸੁਨਾਮ ਊਧਮ ਸਿੰਘ ਵਾਲਾ:

Advertisement

ਐੱਸਡੀਐੱਮ ਪ੍ਰਮੋਦ ਸਿੰਗਲਾ ਨੇ ਸਬ-ਡਿਵੀਜ਼ਨ ਵਿੱਚ ਵੱਖ-ਵੱਖ ਪੋਲਿੰਗ ਸਟੇਸ਼ਨਾਂ ਦਾ ਦੌਰਾ ਕਰਕੇ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਤਹਿਤ ਅੱਜ ਲੱਗੇ ਸਪੈਸ਼ਲ ਕੈਂਪਾਂ ਦਾ ਜਾਇਜ਼ਾ ਲਿਆ। ਉਨ੍ਹਾਂਦੱਸਿਆ ਕਿ ਅਜਿਹੇ ਹੀ ਕੈਂਪ 10, 23 ਨਵੰਬਰ ਅਤੇ 24 ਨਵੰਬਰ ਨੂੰ ਵੀ ਨਿਰਧਾਰਿਤ ਪੋਲਿੰਗ ਸਟੇਸ਼ਨਾਂ ਉੱਤੇ ਸਪੈਸ਼ਲ ਕੈਂਪ ਲਗਾਏ ਜਾਣਗੇ। ਐੱਸਡੀਐੱਮ ਪ੍ਰਮੋਦ ਸਿੰਗਲਾ ਨੇ ਸੁਨਾਮ ਦੇ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕੋਈ ਵੀ ਯੋਗ ਵਿਅਕਤੀ, ਜਿਸ ਦੀ ਉਮਰ 1 ਜਨਵਰੀ 2025 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸਦਾ ਨਾਮ, ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਿਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰਬਰ 6 ਭਰ ਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ। -ਪੱਤਰ ਪ੍ਰੇਰਕ

Advertisement
Advertisement