ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਵਿਭਾਗ ਵੱਲੋਂ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ

08:02 AM Nov 10, 2023 IST

ਪੱਤਰ ਪ੍ਰੇਰਕ
ਜਲੰਧਰ, 9 ਨਵੰਬਰ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ’ਤੇ ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟ ਵਾਲੀਆਂ ਮਠਿਆਈਆਂ ਅਤੇ ਦੁੱਧ ਉਤਪਾਦਾਂ ਦੀ ਜਾਂਚ ਲਈ ਉਪ ਮੰਡਲ ਮੈਜਿਸਟਰੇਟ, ਨਕੋਦਰ ਮੇਜਰ ਡਾ. ਇਰਵਿਨ ਕੌਰ ਵਲੋਂ ਨਕੋਦਰ ਵਿਚ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਸਬ ਡਿਵੀਜ਼ਨਲ ਮੈਜਿਸਟਰੇਟ ਵਲੋਂ ਫੂਡ ਸੇਫ਼ਟੀ ਟੀਮ ਨਾਲ ਮਠਿਆਈ ਦੀਆਂ ਦੁਕਾਨਾਂ ਅਤੇ ਇਨ੍ਹਾਂ ਨੂੰ ਬਣਾਉਣ ਦੇ ਯੂਨਿਟਾਂ ਦੀ ਜਾਂਚ ਕੀਤੀ ਗਈ ਅਤੇ ਫੂਡ ਸੇਫ਼ਟੀ ਟੀਮ ਨੂੰ ਸੈਂਪਲ ਲੈਣ ਲਈ ਕਿਹਾ ਗਿਆ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਦੁਕਾਨਾਂ ਦੀ ਜਾਂਚ ਜਾਰੀ ਰਹੇਗੀ ਅਤੇ ਲੋਕਾਂ ਨੂੰ ਸ਼ੁੱਧ ਮਠਿਆਈਆਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੈਂਪਲ ਲਏ ਜਾਂਦੇ ਰਹਿਣਗੇ। ਸ੍ਰੀ ਸਾਰੰਗਲ ਨੇ ਸਿਹਤ ਵਿਭਾਗ ਅਤੇ ਫੂਡ ਕਮਿਸ਼ਨਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਠਿਆਈਆਂ ਬਣਾਉਣ ਲਈ ਕੱਚੇ ਪਦਾਰਥਾਂ ਅਤੇ ਖਾਸ ਕਰਕੇ ਦੁੱਧ ਦੀ ਜਾਂਚ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਖਾਣ ਵਾਲੇ ਉਤਪਾਦ ਸ਼ੁੱਧ ਤੇ ਮਿਆਰੀ ਮਿਲ ਸਕਣ।

Advertisement

Advertisement