ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੂਥਾਂ ਦਾ ਜਾਇਜ਼ਾ
11:07 AM Apr 07, 2024 IST
Advertisement
ਪੱਤਰ ਪ੍ਰੇਰਕ
ਜਲਾਲਾਬਾਦ, 6 ਅਪਰੈਲ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਐੱਸਐੱਸਪੀ ਡਾ. ਪ੍ਰਗਿਆ ਜੈਨ ਨੇ ਅੱਜ ਵੱਖ-ਵੱਖ ਪੋਲਿੰਗ ਬੂਥਾਂ ਦਾ ਜਾਇਜ਼ਾ ਲਿਆ। ਉਨ੍ਹਾਂ ਹਦਾਇਤ ਕੀਤੀ ਕਿ ਹਰ ਪੋਲਿੰਗ ਬੂਥ ’ਤੇ ਸਾਰੇ ਇੰਤਜ਼ਾਮ ਕੀਤੇ ਜਾਣ ਤਾਂ ਜੋ ਵੋਟਰਾਂ ਨੂੰ ਦਿੱਕਤਾ ਨਾ ਹੋਵੇ। ਪੋਲਿੰਗ ਬੂਥਾਂ ਤੇ ਪੀਣ ਦਾ ਪਾਣੀ, ਛਾਂ ਆਦਿ ਦੇ ਪ੍ਰਬੰਧ ਹੋਣ ਤੋਂ ਇਲਾਵਾ ਰੈਂਪ ਅਤੇ ਵ੍ਹੀਲ ਚੇਅਰ ਦੀ ਵਿਵਸਥਾ ਵੀ ਕੀਤੀ ਜਾਵੇ। ਪਿੰਡ ਲਮੋਚੜ ਕਲਾਂ ਦੇ ਪੋਲਿੰਗ ਬੂਥ ਦਾ ਜਾਇਜ਼ਾ ਲੈਂਦਿਆਂ ਅਧਿਕਾਰੀ ਨੇ ਇਸ ਮੌਕੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਨੂੰ ਤੇਜ਼ ਕਰਨ ਦੀ ਹਦਾਇਤ ਵੀ ਕੀਤੀ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਸ ਵਾਰ ਚੋਣ ਕਮਿਸ਼ਨ ਵੱਲੋਂ ਟੀਚਾ ਮਿਥਿਆ ਗਿਆ ਹੈ ਕਿ ਘੱਟੋ-ਘੱਟ 70 ਫ਼ੀਸਦੀ ਤੋਂ ਜ਼ਿਆਦਾ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਜ਼ਰੂਰ ਕਰਨ।
Advertisement
Advertisement