ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਲ੍ਹਾ ਪ੍ਰਧਾਨ ਮੰਟੂ ਵੱਲੋਂ ਪੁਲ ਵਾਲੀ ਥਾਂ ਦਾ ਜਾਇਜ਼ਾ

11:25 AM Aug 11, 2024 IST
ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਰੁੜ੍ਹ ਗਏ ਪੁਲ ਵਾਲੀ ਜਗ੍ਹਾ ਦਾ ਜਾਇਜ਼ਾ ਲੈਂਦੇ ਹੋਏ।-ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 10 ਅਗਸਤ
ਬਰਸਾਤਾਂ ਵਿੱਚ ਰੁੜ੍ਹ ਗਏ ਹਲਕਾ ਸੁਜਾਨਪੁਰ ਦੇ ਧਾਰ ਬਲਾਕ ਵਿੱਚ ਚੰਡੋਲਾ ਅਤੇ ਭੰਗੂੜੀ ਨੂੰ ਜੋੜਨ ਵਾਲੇ ਪੁਲ ਵਾਲੀ ਜਗ੍ਹਾ ਦਾ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਵੱਲੋਂ ਦੌਰਾ ਕੀਤਾ ਗਿਆ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਮੌਕੇ ’ਤੇ ਇਸ ਪੁਲ ਦੀ ਉਸਾਰੀ ਦਾ ਕੰਮ ਤੁਰੰਤ ਸ਼ੁਰੂ ਕਰਵਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਮੰਡੀ ਬੋਰਡ ਦੇ ਐੱਸਡੀਓ ਕੁਲਵੰਤ ਸਿੰਘ, ਜੂਨੀਅਰ ਇੰਜਨੀਅਰ ਪੁਰਸ਼ੋਤਮ ਸਿੰਘ, ਕਰਨੈਲ ਸਿੰਘ, ਜਸਵੰਤ ਸਿੰਘ, ਅਮਿਤ ਕੁਮਾਰ, ਰਾਜੇਸ਼, ਰਾਕੇਸ਼ ਸਿੰਘ, ਚੈਨ ਸਿੰਘ, ਗੁਰਨਾਮ ਸਿੰਘ ਤੇ ਨਰੇਸ਼ ਕੁਮਾਰ ਹਾਜ਼ਰ ਸਨ। ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਨੇ ਕਿਹਾ ਕਿ ਪੁਲ ਰੁੜ੍ਹਨ ਨਾਲ ਦਰਜਨ ਭਰ ਤੋਂ ਵੱਧ ਪਿੰਡਾਂ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਰਕੇ ਉਨ੍ਹਾਂ ਦੀ ਇਸ ਸਮੱਸਿਆ ਨੂੰ ਹੱਲ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਨੇ ਵਿਸ਼ੇਸ਼ ਫੰਡ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਗੰਦਲਾ ਲਾਹੜੀ ਤੋਂ ਖਾਨਪੁਰ ਤੱਕ 3.17 ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਲਈ ਵੀ ਫੰਡ ਦਿੱਤੇ ਹਨ। ਦੋਵਾਂ ਕੰਮਾਂ ਲਈ ਕੁੱਲ 2 ਕਰੋੜ 17 ਲੱਖ ਰੁਪਏ ਦਾ ਫੰਡ ਜਾਰੀ ਕੀਤਾ ਗਿਆ ਹੈ। ਉਨ੍ਹਾਂ ਫੰਡ ਜਾਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਤੋਂ ਬਾਅਦ ਸੁਜਾਨਪੁਰ ਤੋਂ ਫੂਲਪਿਆਰਾ ਲਿੰਕ ਸੜਕ ਦਾ ਕੰਮ ਵੀ ਜਲਦੀ ਕਰਵਾਇਆ ਜਾਵੇਗਾ।

Advertisement

Advertisement