ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਧਾਇਕ ਵੱਲੋਂ ਕੈਂਪ ਦਾ ਜਾਇਜ਼ਾ

07:15 AM Sep 27, 2024 IST
ਕੈਂਪ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਰੁਪਿੰਦਰ ਸਿੰਘ ਹੈਪੀ। -ਫੋਟੋ: ਸੂਦ

ਫ਼ਤਹਿਗੜ੍ਹ ਸਾਹਿਬ:

Advertisement

‘ਆਪ ਦੀ ਸਰਕਾਰ ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਪਿੰਡ ਚੁੰਨੀ ਖੁਰਦ ਦੇ ਕਮਿਊਨਿਟੀ ਸੈਂਟਰ ਵਿੱਚ ਇਲਾਕੇ ਦੇ ਲੋਕਾਂ ਲਈ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਵਿੱਚ ਚੁੰਨੀ ਖੁਰਦ, ਮਹਿਦੂਦਾਂ, ਬਾਸੀਆਂ, ਦੌਲਤਪੁਰ, ਤਾਜਪੁਰਾ, ਭਗਤਪੁਰਾ, ਪੱਤੋਂ, ਨਰੈਣਾ, ਬੀਰੋ ਮਾਜਰੀ, ਪਵਾਲਾ ਅਤੇ ਗੜੋਲੀਆਂ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਵੱਖ-ਵੱਖ ਅਧਿਕਾਰੀਆਂ ਕੋਲੋਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਏ। ਕੈਂਪ ਦਾ ਜਾਇਜ਼ਾ ਲੈਣ ਪੁੱਜੇ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਇਨ੍ਹਾਂ ਸੁਵਿਧਾ ਕੈਂਪਾਂ ਦਾ ਇਲਾਕੇ ਦੇ ਲੋਕਾਂ ਨੂੰ ਵੱਡਾ ਲਾਭ ਹੋ ਰਿਹਾ ਹੈ ਅਤੇ ਲੋਕਾਂ ਦੀ ਦਫ਼ਤਰਾਂ ਵਿਚ ਹੁੰਦੀ ਖੱਜਲ-ਖੁਆਰੀ ਤੋਂ ਉਨ੍ਹਾਂ ਨੂੰ ਰਾਹਤ ਮਿਲਦੀ ਹੈ। ਇਸ ਮੌਕੇ ਸੋਨੀ ਸੈਂਪਲੀ, ਹਰਜੀਤ ਸਿੰਘ, ਇੰਦਰਜੀਤ ਸਿੰਘ, ਕਾਲਾ ਕਮਾਲੀ ਅਤੇ ਬਲਜਿੰਦਰ ਰਸੂਲਪੁਰ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement