ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਧਾਇਕਾ ਵੱਲੋਂ ਸਰਹਿੰਦ ਚੋਅ ਦੇ ਸਫ਼ਾਈ ਕਾਰਜਾਂ ਦਾ ਨਿਰੀਖਣ

08:36 AM Jun 23, 2024 IST
ਭਵਾਨੀਗੜ੍ਹ ਦੇ ਪਿੰਡਾਂ ਵਿੱਚੋਂ ਲੰਘਦੇ ਚੋਅ ਦੇ ਸਫ਼ਾਈ ਕੰਮ ਦਾ ਨਿਰੀਖਣ ਕਰਦੇ ਹੋਏ ਵਿਧਾਇਕਾ ਨਰਿੰਦਰ ਕੌਰ ਭਰਾਜ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 22 ਜੂਨ
ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਨਿਰਧਾਰਿਤ ਸਮੇਂ ਅੰਦਰ ਸੰਗਰੂਰ ਹਲਕੇ ਅਧੀਨ ਪੈਂਦੀਆਂ ਸਾਰੀਆਂ ਡਰੇਨਾਂ, ਚੋਆਂ ਅਤੇ ਬਰਸਾਤੀ ਨਾਲਿਆਂ ਦੀ ਸਾਫ ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ। ਵਿਧਾਇਕਾ ਨੇ ਅੱਜ ਭਵਾਨੀਗੜ੍ਹ ਬਲਾਕ ਦੇ ਪਿੰਡਾਂ ਵਿੱਚੋਂ ਲੰਘਦੇ ਸਰਹਿੰਦ ਚੋਅ ਵਿੱਚ ਡੀ-ਸਿਲਟਿੰਗ ਅਤੇ ਸਫਾਈ ਪ੍ਰਕਿਰਿਆ ਦੇ ਚੱਲ ਰਹੇ ਕੰਮਾਂ ਦਾ ਅਚਨਚੇਤ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਸਰਕੰਡਾ, ਵੀਡ, ਜਾਲਾ, ਬੂਟੀ ਆਦਿ ਦੀ ਮਗਨਰੇਗਾ ਵਰਕਰਾਂ ਅਤੇ ਮਸ਼ੀਨਾਂ ਰਾਹੀਂ ਸਫ਼ਾਈ ਕਰਵਾਉਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਲ ਸਰੋਤ ਵਿਭਾਗ ਵੱਲੋਂ ਲਗਭਗ ਸਵਾ ਪੰਜ ਲੱਖ ਰੁਪਏ ਦੀ ਲਾਗਤ ਨਾਲ ਹਲਕੇ ਵਿੱਚੋਂ ਲੰਘਦੀ 8.23 ਕਿਲੋਮੀਟਰ ਲੰਬੀ ਸਰਹੰਦ ਚੋਅ ਦੀ ਡੀ-ਸਿਲਟਿੰਗ ਅਤੇ ਸਫਾਈ ਕਰਵਾਈ ਜਾ ਰਹੀ ਹੈ। ਜਿਸ ਨਾਲ ਇਸ ਚੋਅ ਦੇ ਨਾਲ ਲੱਗਦੇ ਪਿੰਡਾਂ ਨੰਦਗੜ੍ਹ, ਦਿੱਤੂਪੁਰ, ਗਹਿਲਾਂ, ਰਸੂਲਪੁਰ ਛੰਨਾ, ਖੇੜੀ ਚੰਦਵਾਂ, ਜਲਾਨ, ਸੰਤੋਖਪੁਰਾ ਅਤੇ ਘਾਬਦਾਂ ਆਦਿ ਦੇ ਨਿਵਾਸੀ ਬਰਸਾਤਾਂ ਦੌਰਾਨ ਰਾਹਤ ਮਹਿਸੂਸ ਕਰਨਗੇ। ਇਸ ਮੌਕੇ ਵੱਖ ਵੱਖ ਪਿੰਡਾਂ ਦੇ ਨਿਵਾਸੀਆਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਹੰਦ ਚੋਅ ਦੀ ਡੀ- ਸਿਲਟਿੰਗ ਕਰਵਾਉਣੀ ਚੰਗਾ ਉਦਮ ਹੈ। ਇਸ ਮੌਕੇ ਉਨਾਂ ਨਾਲ ਉਪ ਮੰਡਲ ਸੁਨਾਮ ਦੇ ਐਸਡੀਓ ਹਰਦੀਪ ਸਿੰਘ ਗੁਲਾਟੀ ਤੋਂ ਇਲਾਵਾ ਗੁਰਪ੍ਰੀਤ ਸਿੰਘ ਫੱਗੂਵਾਲਾ ਪ੍ਰਧਾਨ ਟਰੱਕ ਯੂਨੀਅਨ, ਵਿਕਰਮ ਸਿੰਘ ਨਕਟਾ ਬਲਾਕ ਪ੍ਰਧਾਨ ਅਤੇ ਪ੍ਰਗਟ ਸਿੰਘ ਵੀ ਹਾਜ਼ਰ ਸਨ।

Advertisement

ਸੰਗਰੂਰ ਨੂੰ ਕੂੜਾ ਮੁਕਤ ਕਰਨ ਲਈ ਸਾਰਥਕ ਉਪਰਾਲੇ ਜਾਰੀ: ਭਰਾਜ

ਸੰਗਰੂਰ: ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਸ਼ਹਿਰ ਨੂੰ ਕੂੜਾ ਕਰਕਟ ਤੋਂ ਮੁਕਤ ਕਰਨ ਲਈ ਚੁੱਕੇ ਜਾ ਰਹੇ ਸਾਰਥਕ ਕਦਮਾਂ ਦੀ ਅਹਿਮ ਕੜੀ ਵਜੋਂ 5 ਨਵੀਂਆਂ ਟਾਟਾ ਏਸ ਗੱਡੀਆਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉੱਪਲੀ ਰੋਡ ’ਤੇ ਸਥਿਤ ਫਾਇਰ ਬ੍ਰਿਗੇਡ ਦਫ਼ਤਰ ਤੋਂ ਗੱਡੀਆਂ ਨੂੰ ਰਵਾਨਾ ਕਰਨ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ,‘‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੰਗਰੂਰ ਹਲਕੇ ਨੂੰ ਹਰ ਪੱਖੋਂ ਮੋਹਰੀ ਬਣਾਉਣ ਦੀ ਦਿਸ਼ਾ ਵਿੱਚ ਅਸੀਂ ਨਿਰੰਤਰ ਕਾਰਜਸ਼ੀਲ ਹਾਂ ਅਤੇ ਇਸੇ ਕੜੀ ਤਹਿਤ ਸੰਗਰੂਰ ਸ਼ਹਿਰ ਵਿੱਚ ਕੂੜੇ ਦੇ ਉਚਿਤ ਨਿਪਟਾਰੇ ਤੇ ਯੋਜਨਾਬੱਧ ਪ੍ਰਬੰਧਨ ਲਈ ਅੱਜ 37.50 ਲੱਖ ਰੁਪਏ ਦੀ ਲਾਗਤ ਵਾਲੀਆਂ 5 ਹੋਰ ਟਾਟਾ ਐੱਸ ਨਗਰ ਕੌਂਸਲ ਨੂੰ ਸੌਂਪ ਦਿੱਤੀਆਂ ਗਈਆਂ ਹਨ, ਜੋ ਕਿ ਸ਼ਹਿਰੀ ਵਾਰਡਾਂ ਵਿੱਚ ਜਾ ਕੇ ਸੁੱਕਾ ਤੇ ਗਿੱਲਾ ਕੂੜਾ ਇਕੱਤਰ ਕਰਨਗੀਆਂ।

Advertisement
Advertisement
Advertisement