ਵਿਧਾਇਕ ਵੱਲੋਂ ਲਾਇਬ੍ਰੇਰੀ ਦੀ ਉਸਾਰੀ ਲਈ ਥਾਂ ਦਾ ਜਾਇਜ਼ਾ
08:47 AM May 02, 2024 IST
Advertisement
ਪਾਇਲ: ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦਾ ਧਿਆਨ ਪੜ੍ਹਾਈ ਵੱਲ ਲਗਾਉਣ ਲਈ ਸੂਬੇ ਅੰਦਰ ਆਧੁਨਿਕ ਲਾਇਬ੍ਰੇਰੀਆਂ ਬਣਾਈਆਂ ਜਾ ਰਹੀਆਂ ਹਨ। ਇਸੇ ਤਹਿਤ ਵਿਧਾਨ ਸਭਾ ਹਲਕਾ ਪਾਇਲ ਵਿੱਚ 6 ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ ਜਿਨ੍ਹਾਂ ਵਿੱਚ ਇੱਕ ਲਾਇਬ੍ਰੇਰੀ ਪਿੰਡ ਰੌਣੀ ਵਿੱਚ ਵੀ ਬਣਾਈ ਜਾ ਰਹੀ ਹੈ। ਇਸ ਦਾ ਪ੍ਰਗਟਾਵਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਿੰਡ ਰੌਣੀ ਵਿੱਚ ਸਤਿਆ ਭਾਰਤੀ ਸਕੂਲ ਵਿੱਚ ਬਣਾਈ ਜਾਣ ਵਾਲੀ ਲਾਇਬ੍ਰੇਰੀ ਦੀ ਥਾਂ ਦਾ ਜਾਇਜ਼ਾ ਲੈਂਦੇ ਹੋਏ ਕੀਤਾ। ਇਸ ਮੌਕੇ ਹਰਦੀਪ ਰੌਣੀ ਤੇ ਅਮਰੀਕ ਸਿੰਘ ਖਾਲਸਾ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement