For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਦਾ ਨਿਰੀਖਣ

07:13 AM Aug 08, 2024 IST
ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਦਾ ਨਿਰੀਖਣ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 7 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰਾਂ ਦੀ ਰਜਿਸਟਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ ਨੇ ਸਮੂਹ ਰਿਵਾਈਜ਼ਿੰਗ ਅਥਾਰਿਟੀਜ਼ ਤੇ ਸਹਾਇਕ ਰਿਵਾਈਜ਼ਿੰਗ ਅਥਾਰਿਟੀਜ਼ ਨੂੰ ਹਦਾਇਤ ਕੀਤੀ ਕਿ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਲਗਾਏ ਜਾ ਰਹੇ ਲੋਕ ਸੁਵਿਧਾ ਕੈਂਪਾਂ ਦੌਰਾਨ ਲੋਕਾਂ ਨੂੰ ਇਨ੍ਹਾਂ ਵੋਟਾਂ ਦੀ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰਾਂ ਦੀ ਸੁਵਿਧਾ ਲਈ ਰਜਿਸਟਰੇਸ਼ਨ ਪ੍ਰਕਿਰਿਆ ਦੀ ਆਖਰੀ ਤਾਰੀਖ ਵਧਾ ਕੇ 16 ਸਤੰਬਰ ਕੀਤੀ ਗਈ ਹੈ, ਜਿਸ ਬਾਰੇ ਵੱਧ ਤੋਂ ਵੱਧ ਜਾਗਰੂਕਤ ਕੀਤਾ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 17 ਸਤੰਬਰ ਤੋਂ 8 ਅਕਤੂਬਰ ਤੱਕ ਵੋਟਰ ਸੂਚੀ ਦੀ ਤਿਆਰੀ ਤੇ ਛਪਾਈ ਕਰਵਾਈ ਜਾਵੇਗੀ। ਉਨ੍ਹਾਂ ਨੇ ਆਮ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਗੁਰਦੁਆਰਾ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਲਈ ਸਬੰਧਤ ਪਿੰਡ ਦੇ ਪਟਵਾਰੀ ਅਤੇ ਸ਼ਹਿਰ ਵਿੱਚ ਨਿਯੁਕਤ ਕਰਮਚਾਰੀ ਨੂੰ ਆਪਣਾ ਫਾਰਮ ਨੰਬਰ 1 ਭਰ ਕੇ ਨਿਰਧਾਰਿਤ ਸਮੇਂ ਅੰਦਰ ਜਮ੍ਹਾਂ ਕਰਵਾਇਆ ਜਾਵੇ।

Advertisement

Advertisement
Advertisement
Author Image

Advertisement