ਗਿੱਦੜਬਾਹਾ ’ਚ ਟੀਮਾਂ ਵੱਲੋਂ ਕਣਕ ਦੇ ਖੇਤਾਂ ਦਾ ਨਿਰੀਖਣ
08:49 AM Dec 12, 2024 IST
ਗਿੱਦੜਬਾਹਾ (ਪੱਤਰ ਪ੍ਰੇਰਕ):
Advertisement
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਣਕ ’ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਅ ਲਈ ਖੇਤਾਂ ਦਾ ਸਰਵੇਖਣ ਕਰਨ ਲਈ 22 ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਹ ਟੀਮਾਂ ਰੋਜ਼ਾਨਾ ਕਣਕ ਦੀ ਫ਼ਸਲ ਦਾ ਸਰਵੇਖਣ ਕਰ ਰਹੀਆਂ ਹਨ। ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਅੱਜ ਪਿੰਡ ਦੋਦਾ, ਲੁਹਾਰਾ, ਸੁਖਨਾ ਅਬਲੂ ਅਤੇ ਚੋਟੀਆਂ ਦੇ ਵੱਖ-ਵੱਖ ਖੇਤਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਸਬੰਧੀ ਘਬਰਾਉਣ ਦੀ ਬਜਾਏ ਆਪਣੀ ਫ਼ਸਲ ਦਾ ਲਗਾਤਾਰ ਨਿਰੀਖ਼ਣ ਕੀਤਾ ਜਾਵੇ। ਜੇ ਕਣਕ ਦੀ ਫ਼ਸਲ ਵਿੱਚ ਸੁੰਡੀ ਦਾ ਹਮਲਾ ਦੇਖਣ ਨੂੰ ਮਿਲਦਾ ਹੈ ਤਾਂ ਪੀਏਯੂ ਲੁਧਿਆਣਾ ਦੀਆਂ ਸਿਫਾਰਸ਼ਾਂ ਅਨੁਸਾਰ ਕੀਟਨਾਸ਼ਕਾਂ ਦਾ ਸਪਰੇਅ ਕੀਤਾ ਜਾਵੇ। ਇਸ ਤੋਂ ਇਲਾਵਾ ਜੇ ਕਿਸੇ ਕਿਸਾਨ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਸਬੰਧਤ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰ ਸਕਦਾ ਹੈ।
Advertisement
Advertisement