For the best experience, open
https://m.punjabitribuneonline.com
on your mobile browser.
Advertisement

ਕਣਕ ਖੁਰਦ-ਬੁਰਦ ਕਰਨ ਦੇ ਦੋਸ਼ ਹੇਠ ਇੰਸਪੈਕਟਰ ਕਾਬੂ

06:48 AM Mar 21, 2024 IST
ਕਣਕ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਇੰਸਪੈਕਟਰ ਕਾਬੂ
Advertisement

ਪੱਤਰ ਪ੍ਰੇਰਕ
ਪਠਾਨਕੋਟ, 20 ਮਾਰਚ
ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਵਿੱਚ ਤਾਇਨਾਤ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇੰਸਪੈਕਟਰ ਸੁਸ਼ੀਲ ਕੁਮਾਰ ਨੂੰ ਵੱਖ-ਵੱਖ ਭਲਾਈ ਸਕੀਮਾਂ ਤਹਿਤ ਸਰਕਾਰ ਵੱਲੋਂ ਅਲਾਟ ਕੀਤੇ ਕਣਕ ਦੇ ਸਟਾਕ ਨੂੰ ਖੁਰਦ-ਬੁਰਦ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਮਾਮਲੇ ਸਬੰਧੀ ਵਿਜੀਲੈਂਸ ਵਿਭਾਗ ਦੇ ਡੀਐੱਸਪੀ ਨਿਰਮਲ ਸਿੰਘ ਨੇ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਕਿ ਉਕਤ ਮੁਲਜ਼ਮ ਨੇ ਕੁੱਲ 2079 ਕੁਇੰਟਲ ਤੋਂ ਵੱਧ ਕਣਕ ਦੇ ਸਟਾਕ ਦੀ ਦੁਰਵਰਤੋਂ ਕੀਤੀ ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਲੱਖਾਂ ਰੁਪਏ ਦਾ ਵਿੱਤੀ ਨੁਕਸਾਨ ਹੋਇਆ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1), 13 (2) ਅਤੇ ਆਈਪੀਸੀ ਦੀ ਧਾਰਾ 409 ਤਹਿਤ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਐਫ਼ਆਈਆਰ ਦਰਜ ਕਰ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਜਾਰੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×